
ਮੋਹਾਲੀ 14 ਜਨਵਰੀ (ਹਿੰ. ਸ.)। ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿੱਚ ਓਪਨ ਜਿੰਮ ਦੇ ਕੰਮ ਦੀ ਸ਼ੁਰੂਆਤ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਵਿਕਾਸ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੋਹਾਲੀ ਵਿੱਚ ਇਸ ਸਮੇਂ ਵਿਕਾਸ ਦੇ ਕੰਮਾਂ ਦੀ ਲਗਾਤਾਰ ਲੜੀ ਚੱਲ ਰਹੀ ਹੈ ਅਤੇ ਸ਼ਹਿਰ ਦੀ ਹਰ ਸੁਸਾਇਟੀ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।
ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਵਿਕਾਸ ਕਰਵਾਉਣ ਵਿੱਚ ਵਿਸ਼ਵਾਸ ਰੱਖਦੇ ਹਨ, ਨਾ ਕਿ ਵਿਕਾਸ ਦੇ ਕੰਮਾਂ ਨੂੰ ਰੋਕਣ ਵਿੱਚ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਵਿੱਚ ਸਿਹਤ ਅਤੇ ਤੰਦਰੁਸਤੀ ਨਾਲ ਸੰਬੰਧਿਤ ਪ੍ਰਾਜੈਕਟ ਲੋਕਾਂ ਦੀ ਜੀਵਨ ਸ਼ੈਲੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਵਾਰਡ ਨੰਬਰ 34 ਤੋਂ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਉਹ ਆਪਣੇ ਵਾਰਡ ਨੂੰ ਆਪਣੇ ਪਰਿਵਾਰ ਵਾਂਗ ਸਮਝਦੇ ਹਨ ਅਤੇ ਰਿਸ਼ੀ ਅਪਾਰਟਮੈਂਟ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਰਿਸ਼ੀ ਅਪਾਰਟਮੈਂਟ ਵਿੱਚ ਲਗਭਗ 98 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਰਿਹਾਇਸ਼ੀਆਂ ਨੂੰ ਵੱਡੀ ਰਾਹਤ ਮਿਲੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ