ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ
ਖੰਨਾ, 14 ਜਨਵਰੀ (ਹਿੰ. ਸ.)। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਬੀਤੀ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ ''ਤੇ ਪ੍ਰਿੰਸਟਨ ਮਾਲ ਖੰਨਾ ਕੋਲ ਲਗਾਏ ਗਏ ਹਾਈ-ਟੈਕ ਨਾਕੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਨਾਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰਕ
ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਅਚਨਚੇਤ ਦੌਰਾ ਕਰਨ ਮੌੇਕੇ।


ਖੰਨਾ, 14 ਜਨਵਰੀ (ਹਿੰ. ਸ.)। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਬੀਤੀ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ 'ਤੇ ਪ੍ਰਿੰਸਟਨ ਮਾਲ ਖੰਨਾ ਕੋਲ ਲਗਾਏ ਗਏ ਹਾਈ-ਟੈਕ ਨਾਕੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਨਾਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਸਤਰਕਤਾ ਨਾਲ ਡਿਊਟੀ ਨਿਭਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਿਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ। ਹਾਈ-ਟੈਕ ਨਾਕੇ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਐਸ.ਐਸ.ਪੀ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande