ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਦਾ ਆਯੋਜਨ
ਐੱਸ ਏ ਐੱਸ ਨਗਰ, 14 ਜਨਵਰੀ (ਹਿੰ. ਸ.)। ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ । ਇਸ ਦਿਨ ਉਨਾਂ ਦੀ ਯਾਦ ਵਿਚ ਸਵੇਰੇ 9 ਵ
ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ’ਚ ਆਯੋਜਿਤ ਗੁਰਮਤਿ ਸਮਾਗਮ ਦਾ ਦ੍ਰਿਸ਼।


ਐੱਸ ਏ ਐੱਸ ਨਗਰ, 14 ਜਨਵਰੀ (ਹਿੰ. ਸ.)। ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ । ਇਸ ਦਿਨ ਉਨਾਂ ਦੀ ਯਾਦ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਮੁਕਤਸਰ ਦੀ ਜੰਗ ਵਿੱਚ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖਿਤਾਬ ਦੇਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ।

ਭਾਈ ਸਤਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਨੂੰ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਜਦੋਂ 40 ਸਿੰਘ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਤਾਂ ਮਾਈ ਭਾਗੋ ਨੇ ਹੀ ਉਨ੍ਹਾਂ ਨੂੰ ਅਜਿਹਾ ਪ੍ਰੇਰਿਆ ਕਿ ਇਹ ਮੁਕਤਸਰ ਦੀ ਜੰਗ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਈ। ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਮਿਤੀ 28 ਜਨਵਰੀ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande