ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਕਰਵਾਇਆ ਜਾ ਰਿਹਾ ਹੈ ਮੁਫ਼ਤ ਸਕਿਊਰਟੀ ਗਾਰਡ ਕੋਰਸ
ਫਾਜ਼ਿਲਕਾ 14 ਜਨਵਰੀ (ਹਿੰ. ਸ.)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸਕਿਊਰਟੀ ਗਾਰਡ ਦਾ ਕੋਰਸ ਚਲਾਇਆ ਜਾ ਰਿਹਾ ਹੈ । ਚਾਹਵਾਨ ਯੁਵਕ ਮਿਤੀ 20 ਜਨਵਰੀ 202
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਕਰਵਾਇਆ ਜਾ ਰਿਹਾ ਹੈ ਮੁਫ਼ਤ ਸਕਿਊਰਟੀ ਗਾਰਡ ਕੋਰਸ


ਫਾਜ਼ਿਲਕਾ 14 ਜਨਵਰੀ (ਹਿੰ. ਸ.)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸਕਿਊਰਟੀ ਗਾਰਡ ਦਾ ਕੋਰਸ ਚਲਾਇਆ ਜਾ ਰਿਹਾ ਹੈ । ਚਾਹਵਾਨ ਯੁਵਕ ਮਿਤੀ 20 ਜਨਵਰੀ 2026 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਕੋਰਸ ਸ਼ੁਰੂ ਕਰਨ ਦੀ ਮਿਤੀ 23 ਜਨਵਰੀ 2026 ਹੈ। ਸਕਿਊਰਟੀ ਗਾਰਡ ਦਾ ਕੋਰਸ ਮੁਫਤ ਕਰਵਾਇਆ ਜਾ ਰਿਹਾ ਹੈ । ਕੋਰਸ ਪੂਰਾ ਹੋਣ ਤੇ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ । ਕੋਰਸ ਲਈ ਯੁਵਕ ਦੀ ਉਮਰ 21 ਤੋਂ 29 ਸਾਲ ਹੋਵੇ, ਯੁਵਕ 10ਵੀਂ ਪਾਸ ਜਾਂ 12 ਵੀਂ ਪਾਸ ਹੋਵੇ। ਕੈਂਪ ਵਿੱਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਜ਼ਿਲ੍ਹਾ ਰੋਜਗਾਰ ਅਫਸਰ ਫਾਜ਼ਿਲਕਾ ਵੱਲੋਂ ਜਿਲ੍ਹੇ ਦੇ ਸਾਰੇ ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜ਼ੋ ਯੁਵਕ ਸਕਿਊਰਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 08 ਵਜੇ ਤੋਂ10 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਿਉਂਕਿ ਇਸ ਕੋਰਸ ਲਈ ਕੁੱਲ 30 ਸੀਟਾਂ ਹਨ । ਕੋਰਸ ਦਾ ਸਮਾਂ 02 ਮਹੀਨੇ ਦਾ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande