ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰ. 22 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਬਟਾਲਾ, 15 ਜਨਵਰੀ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 22 ਵਿੱਚ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਵਾਰਡ ਵਾਸੀਆਂ ਨੇ ਵਿਧਾਇਕ ਸ਼ੈ
ਵਿਧਾਇਕ ਸ਼ੈਰੀ ਕਲਸੀ ਵਾਰਡ ਨੰ. 22 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ.


ਬਟਾਲਾ, 15 ਜਨਵਰੀ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 22 ਵਿੱਚ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਇਸ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਸਲਾਹਿਆ ਤੇ ਕਿਹਾ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜਿਸ ਕਾਰਨ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ।

ਇਸ ਮੌਕੇ ਵਾਰਡ ਵਾਸੀਆਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਦੀ ਮੰਗ ਮੁਤਾਬਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande