ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ 2026 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਇਲਾਇਟ ਇੰਪ ਸਰਵਿਸਿਜ਼
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ


ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ 2026 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਇਲਾਇਟ ਇੰਪ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਰੀਕਰੂਟਮੈਂਟ ਐਸੋਸੀਏਟ ਦੀਆਂ 10 ਅਸਾਮੀਆਂ ਲਈ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ 12ਵੀਂ ਪਾਸ, ਉਮਰ 18 ਤੋਂ 30 ਸਾਲ ਅਤੇ ਪ੍ਰਾਰਥੀ ਨੂੰ ਹਿੰਦੀ ਭਾਸ਼ਾ ਪੜ੍ਹਣੀ/ਲਿਖਣੀ ਆਉਂਣੀ ਲਾਜ਼ਮੀ ਹੈ।

ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ)। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫ਼ਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande