ਸੇਵਾ ਭਾਵਨਾ ਦੇ ਲੋਕ ਸੰਕਲਪ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 15 ਜਨਵਰੀ (ਹਿੰ. ਸ.)। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦਾ ਵਿਸ਼ਵਾਸ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਅਤੇ ਜਨਤਾ ਦੇ ਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਭਰੋਸੇ ਨੂੰ ਇਮਾਨਦਾਰੀ, ਸੇਵਾ ਅਤੇ ਸਮਰਪਣ ਭਾਵਨਾ ਨਾਲ ਪੂਰਾ ਕਰਨ। ਉਨ੍ਹਾਂ ਇਹ ਗ
ਪਿੰਡ ਗਗਨੌਲੀ ਵਿਖੇ ਕਰਵਾਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਮੰਤਰੀ ਡਾ. ਰਵਜੋਤ ਸਿੰਘ।


ਹੁਸ਼ਿਆਰਪੁਰ, 15 ਜਨਵਰੀ (ਹਿੰ. ਸ.)। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦਾ ਵਿਸ਼ਵਾਸ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਅਤੇ ਜਨਤਾ ਦੇ ਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਭਰੋਸੇ ਨੂੰ ਇਮਾਨਦਾਰੀ, ਸੇਵਾ ਅਤੇ ਸਮਰਪਣ ਭਾਵਨਾ ਨਾਲ ਪੂਰਾ ਕਰਨ। ਉਨ੍ਹਾਂ ਇਹ ਗੱਲ ਹਰਦੋਖਪੁਰ ਜ਼ੋਨ ਤੋਂ ਨਵੀਂ ਚੁਣੀ ਗਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰਣਜੀਤ ਕੌਰ ਵੱਲੋਂ ਆਪਣੀ ਜਿੱਤ ਦੀ ਖੁਸ਼ੀ ਪ੍ਰਗਟ ਕਰਨ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਿੰਡ ਗਗਨੌਲੀ ਵਿਖੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਮੌਕੇ 'ਤੇ ਕਹੀ।

ਡਾ. ਰਵਜੋਤ ਸਿੰਘ ਨੇ ਇਸ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੀਬੀ ਰਣਜੀਤ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਜਾਣ 'ਤੇ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਬੀਬੀ ਰਣਜੀਤ ਕੌਰ ਨੂੰ ਸਿਹਤਯਾਬੀ ਅਤੇ ਇਲਾਕੇ ਦੀ ਸੇਵਾ ਕਰਨ ਲਈ ਹੋਰ ਤਾਕਤ, ਬੁੱਧੀ ਅਤੇ ਸਮਰਪਣ ਬਖਸ਼ਣ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਾ, ਸਕਾਰਾਤਮਕ ਸੋਚ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਕੈਬਨਿਟ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬੀਬੀ ਰਣਜੀਤ ਕੌਰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande