
ਤਰਨਤਾਰਨ, 15 ਜਨਵਰੀ (ਹਿੰ. ਸ.)। ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ”ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ”ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਿਦਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਿਦਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯੋਗਤਾ ਵਧੇਗੀ ਅਤੇ ਉਚੇਰੀ ਸਿੱਖਿਆ, ਰੋਜ਼ਗਾਰ ਅਤੇ ਵਿਦੇਸ਼ ਵਾਸਤੇ ਤੇਜ਼ੀ ਨਾਲ ਤਸਦੀਕ ਯਕੀਨੀ ਬਣੇਗੀ।
ਉਨ੍ਹਾਂ ਦੱਸਿਆ ਕਿ ਇਹ ਸਹੂਲਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੌਜੂਦਾ ਅਤੇ ਸਾਬਕਾ ਵਿਦਿਆਰਥੀਆਂ ਲਈ ਉਪਲਬਧ ਹੈ ਜਿਨ੍ਹਾਂ ਨੂੰ ਸਿੱਖਿਆ ਬੋਰਡ ਵੱਲੋਂ ਜਾਰੀ ਮਾਰਕ-ਸ਼ੀਟਾਂ ਅਤੇ ਸਰਟੀਫਿਕੇਟਾਂ ਦੀ ਉਚੇਰੀ ਸਿੱਖਿਆ, ਰੋਜ਼ਗਾਰ, ਪੇਸ਼ੇਵਰ ਲੋੜਾਂ ਅਤੇ ਵਿਦੇਸ਼ਾਂ ਵਿੱਚ ਤਸਦੀਕ ਕਰਵਾਉਣ ਦੀ ਲੋੜ ਹੋਵੇ।
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ “ਈ-ਸਨਦ”ਨੂੰ ਲਾਗੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ, ਜੋ ਕਿ ਬੋਰਡ ਦੀ ਡਿਜੀਟਲ ਗਵਰਨੈਂਸ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਸਦੇ ਵਿਿਦਅਕ ਸਰਟੀਫਿਕੇਟਾਂ ਦੀ ਵਿਸ਼ਵਵਿਆਪੀ ਭਰੋਸੇਯੋਗਤਾ ਨੂੰ ਵਧਾਉਂਦਾ ਹੈ।
ਉਨ੍ਹਾਂ ਕਿਹਾ ਕਿ ਬੋਰਡ ਨਾਲ ਸਬੰਧਤ ਸਕੂਲਾਂ ਤੋਂ ਸਾਲਾਨਾ ਪਾਸ ਹੋਣ ਵਾਲੇ ਲਗਭਗ 3 ਲੱਖ ਵਿਿਦਆਰਥੀਆਂ ਅਤੇ ਪਿਛਲੇ ਸਾਲਾਂ ਦੇ ਪਾਸ-ਆਊਟ ਵਿਿਦਆਰਥੀ ਹੁਣ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਈ-ਸਨਦ ਤਹਿਤ, ਬੋਰਡ ਵੱਲੋਂ ਆਪਣੇ ਰਿਕਾਰਡਾਂ ਮੁਤਾਬਕ ਦਸਤਾਵੇਜ਼ਾਂ ਦੀ ਡਿਜ਼ੀਟਲ ਤੌਰ ’ਤੇ ਤਸਦੀਕ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਵਿਦੇਸ਼ ਮੰਤਰਾਲੇ (ਐਮ.ਈ.ਏ.) ਰਾਹੀਂ ਪ੍ਰਮਾਣਿਤ ਕੀਤਾ ਜਾਂਦਾ ਹੈ। ਇਹ ਸੇਵਾ ਹੇਗ ਕਨਵੈਨਸ਼ਨ ਦੇਸ਼ਾਂ (ਅਪੋਸਟਿਲ) ਅਤੇ ਗੈਰ-ਹੇਗ ਦੇਸ਼ਾਂ (ਐਮ.ਈ.ਏ. ਦੇ ਨਾਲ ਨਾਲ ਦੂਤਾਵਾਸ ਤਸਦੀਕ, ਜੇਕਰ ਲੋੜ ਹੋਵੇ ਤਾਂ) ਨੂੰ ਕਵਰ ਕਰਦੀ ਹੈ।
------------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ