ਨਵੀਂ ਪੀੜੀ ਨੂੰ ਆਪਣੇ ਸੱਭਿਆਚਾਰ ਨੂੰ ਨਹੀਂ ਭੁੱਲ਼ਣਾ ਚਾਹੀਦਾ: ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਿੰ. ਸ.)। 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਕਲਚਰਲ ਅਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਦੀ ਅਗਵਾਈ ਹੇਠ ਮੇਲਾ ਜਾਗਦੇ ਜੁਗਨੂੰਆਂ ਦਾ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿ
ਮੇਲਾ ਜਾਗਦੇ ਜੁਗਨੂੰਆਂ ਦਾ ਦ੍ਰਿਸ਼।


ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਿੰ. ਸ.)। 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਕਲਚਰਲ ਅਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਦੀ ਅਗਵਾਈ ਹੇਠ ਮੇਲਾ ਜਾਗਦੇ ਜੁਗਨੂੰਆਂ ਦਾ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਦੂਜੇ ਅਤੇ ਤੀਜੇ ਦਿਨ ਪਾਠਕਾਂ ਵੱਲੋਂ ਕਿਤਾਬਾਂ ਦੀਆਂ ਸਟਾਲਾਂ ‘ਤੇ ਪਾਠਕਾਂ ਦੀਆਂ ਭੀੜਾਂ ਰਹੀਆਂ।

ਮੇਲਾ ਜਾਗਦੇ ਜੁਗਨੂੰਆਂ ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਮੇਲੇ ਵਿੱਚ ਖਿੱਚ ਦਾ ਕੇਂਦਰ ਪ੍ਰਦਰਸ਼ਨੀਆਂ ਚੋਂ ਪੁਰਾਤਨ ਖਾਣੇ, ਪੁਸਤਕ ਪ੍ਰਦਰਸ਼ਨੀਆਂ, ਪੰਜਾਬੀ ਸੱਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਜਿੰਨਾਂ ‘ਚ ਦਾਣੇ ਭੁੰਨ ਰਹੀ ਭਠਿਆਰਨ, ਸਰੋਂ ਦਾ ਸਾਗ ਮੱਕੀ ਦੀ ਰੋਟੀ , ਘੁਲਾੜੇ ਦੇ ਗੁੜ ਅਤੇ ਸ਼ਹਿਦ ਤੋਂ ਤਿਆਰ ਕੀਤੀਆਂ ਵੱਖ ਵੱਖ ਵਸਤਾਂ, ਦੇ ਸਟਾਲਾਂ ਦਾ ਆਨੰਦ ਮਾਣਿਆ। ਉਨ੍ਹਾਂ ਮੇਲਾ ਜਾਗਦੇ ਜੁਗਨੂੰਆਂ ਦਾ ਵੈਲਫੇਅਰ ਸੁਸਾਇਟੀ ਦੀ ਸ਼ਲਾਘਾ ਕੀਤੀ। ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ ਵੀ ਹਾਜ਼ਰ ਸਨ।

ਇਸ ਮੇਲੇ ਵਿੱਚ ਕਸ਼ਮੀਰ ਦੇ ਸੁੱਕੇ ਮੇਵੇ ਅਤੇ ਕਸ਼ਮੀਰੀ ਕਾਹਵਾ ਦੀ ਵੀ ਕਾਫ਼ੀ ਮੰਗ ਰਹੀ। ਰਾਊਂਡ ਗਲਾਸ ਫਾਊਡੇਸ਼ਨ ਵੱਲੋਂ ਵਿਰਾਸਤੀ ਰੁੱਖਾਂ ਦਾ ਲੰਗਰ ਲਗਾਇਆ ਗਿਆ ਜਿਸ ਵਿੱਚ ਵਿਰਾਸਤੀ ਰੁੱਖਾਂ ਦੇ ਬੀਜ ਅਤੇ ਰੁੱਖ ਮੁਫ਼ਤ ਵੰਡੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਸਟਾਲ ਲਗਾਏ ਗਏ ਜਿਸ ਵਿੱਚ ਕਾਨੂੰਨੀ ਸਲਾਹ ਬਾਰੇ ਜਾਣਕਾਰੀ ਦਿੱਤੀ ਗਈ।ਤੀਜੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਮੇਲੇ ਵਿੱਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੋਲਦਿਆਂ ਕਿਹਾ ਕਿ ਲੇਖਕ ਨਿਰਮਾਤਾ ਅਤੇ ਨਿਰਦੇਸ਼ਕ ਮਨਪਾਲ ਟਿਵਾਣਾ ਦਾ ਨਾਟਕ ਮਿੱਤਰ ਪਿਆਰੇ ਨੂੰ, ਉੱਘੀ ਫਿਲਮੀ ਅਦਾਕਾਰਾ ਨਿਰਮਲ ਰਿਸ਼ੀ ਅਤੇ ਸਾਥੀ ਅਦਾਕਾਰਾਂ ਦੀ ਸਫ਼ਲ ਪੇਸ਼ਕਾਰੀ ‘ਚ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਨੂੰ ਦਰਸਾਉਂਦਾ ਨਾਟਕ ਦਾ ਸਫਲ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਦਾ ਭਰਵਾਂ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਦਸਵੇਂ ਪਾਤਸ਼ਾਹ ਜਿਨਾਂ ਦੇ ਸਦਕਾ ਅਸੀਂ ਸਾਰੇ ਇਸ ਜਹਾਨ ਵਿੱਚ ਜਿਉਂਦੇ ਹਾਂ ਅਤੇ ਅਣਖ ਨਾਲ ਰਹਿ ਰਹੇ ਹਾਂ, ਉਨ੍ਹਾਂ ਦੇ ਪਰਿਵਾਰ ਦੀ ਜੋ ਦੁੱਖਦਾਈ ਗਾਥਾ ਸ੍ਰੀ ਮੁਕਤਸਰ ਸਾਹਿਬ ਦੀ ਇਸ ਧਰਤੀ ‘ਤੇ ਮਨਪਾਲ ਟਿਵਾਣਾ ਜੀ ਦੀ ਟੀਮ ਵਲੋਂ ਬਹੁਤ ਹੀ ਡੁੰਘਾਈ ਨਾਲ ਸਾਡੇ ਤੱਕ ਇਹ ਸੁਨੇਹਾ ਪਹੁੰਚਾਇਆ ਹੈ, ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਪ੍ਰਸਾਸ਼ਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦਾ ਵੀ ਧੰਨਵਾਦ ਕੀਤਾ ਜਿਨਾਂ ਇਹ ਉਪਰਾਲਾ ਕੀਤਾ। ਉਨ੍ਹਾਂ ਕਿਹਾ ਕਿ ਇਹੋ ਜਿਹੇ ਵਿਰਾਸਤੀ ਸੱਭਿਆਚਾਰਕ ਪ੍ਰੋਗਰਾਮ ਸਾਨੂੰ ਸਾਡੇ ਸੱਭਿਆਚਾਰ ਨਾਲ ਜੋੜਨ ਲਈ ਚੱਲਦੇ ਰਹਿਣੇ ਚਾਹੀਦੇ ਹਨ।

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਬੋਲਦਿਆਂ ਕਿਹਾ ਕਿ ਨਵੀਂ ਪੀੜੀ ਨੂੰ ਆਪਣੇ ਸੱਭਿਆਚਾਰ ਨੂੰ ਨਹੀਂ ਭੁੱਲ਼ਣਾ ਚਾਹੀਦਾ, ਕਿਉਂਕਿ ਨਵੀਂ ਪੀੜੀ ਇਸ ਪਾਸੇ ਧਿਆਨ ਘੱਟ ਕਰਦੀ ਜਾ ਰਹੀ ਹੈ ਉਨ੍ਹਾਂ ਨੂੰ ਇਸ ਤਰਾਂ ਦੇ ਪ੍ਰੋਗਰਾਮਾਂ ਰਾਹੀਂ ਆਪਣੇ ਸੱਭਿਆਚਾਰ ਬਾਰੇ ਦੱਸਣਾ ਜਰੂਰੀ ਹੈ, ਤਾਂ ਹੀ ਅਸੀਂ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੁੜੇ ਰਹਿ ਸਕਾਂਗੇ। ਇਸ ਤੋਂ ਇਲਾਵਾ ਉਨ੍ਹਾਂ ‘ਮੇਲਾ ਜਾਗਦੇ ਜੁਗਨੂੰਆਂ ਦਾ’ ਦੇਖਣ ਆਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਟਿਵਾਣਾ ਟੀਮ ਦਾ ਵੀ ਧੰਨਵਾਦ ਕੀਤਾ ਜੋ ਸਾਡੀ ਵਿਰਾਸਤ ਨੂੰ ਜਿੰਦਾ ਰੱਖਣ ਲਈ ਮਿਹਨਤ ਕਰ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande