ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
ਲੁਧਿਆਣਾ, 16 ਜਨਵਰੀ (ਹਿੰ. ਸ.)। ਨਸ਼ਿਆਂ ਦੇ ਵੱਧ ਰਹੇ ਖ਼ਤਰੇ ਨੂੰ ਲੈ ਕੇ ਆਮ ਜਨਤਾ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰ. 35 ਅਤੇ 43 ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਆਮ ਨਾਗਰਿਕਾਂ, ਨੌਜਵਾਨਾਂ, ਮਹ
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ ਦਾ ਦ੍ਰਿਸ਼।


ਲੁਧਿਆਣਾ, 16 ਜਨਵਰੀ (ਹਿੰ. ਸ.)। ਨਸ਼ਿਆਂ ਦੇ ਵੱਧ ਰਹੇ ਖ਼ਤਰੇ ਨੂੰ ਲੈ ਕੇ ਆਮ ਜਨਤਾ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰ. 35 ਅਤੇ 43 ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਆਮ ਨਾਗਰਿਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਜਿਸ ਦਾ ਸਭ ਤੋਂ ਵੱਧ ਅਸਰ ਨੌਜਵਾਨ ਪੀੜ੍ਹੀ ‘ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande