ਮੌਸਮ ਵਿਭਾਗ ਵਲੋਂ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਚੇਤਾਵਨੀ ਜਾਰੀ
ਚੰਡੀਗੜ੍ਹ, 16 ਜਨਵਰੀ (ਹਿੰ. ਸ.)। ਪੰਜਾਬ ਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਆਰੇਂਜ ਚੇਤਾਵਨੀ ਜਾਰੀ ਕੀਤੀ ਹੈ। ਪਿਛਲੇ 24 ਘੰਟਿਆਂ ਵਿੱਚ ਬਠਿੰਡਾ ’ਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 1.6 ਡਿਗਰੀ ਦਰਜ ਕੀ
ਪੰਜਾਬ ’ਚ ਪਈ ਸੰਘਣੀ ਧੁੰਦ ਦਾ ਦ੍ਰਿਸ਼।


ਚੰਡੀਗੜ੍ਹ, 16 ਜਨਵਰੀ (ਹਿੰ. ਸ.)। ਪੰਜਾਬ ਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਆਰੇਂਜ ਚੇਤਾਵਨੀ ਜਾਰੀ ਕੀਤੀ ਹੈ। ਪਿਛਲੇ 24 ਘੰਟਿਆਂ ਵਿੱਚ ਬਠਿੰਡਾ ’ਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 1.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 2.6 ਡਿਗਰੀ ਵਧਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਘੱਟ ਹੈ। ਸ਼ਨੀਵਾਰ ਤੋਂ ਅਗਲੇ ਚਾਰ ਦਿਨਾਂ ਲਈ ਘੱਟੋ-ਘੱਟ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਵਧੇਗਾ। ਇਸ ਦੌਰਾਨ, 18 ਤਰੀਕ ਤੋਂ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁੱਝ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ।

ਇਸ ਵੇਲੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਹ ਹਵਾਵਾਂ ਜ਼ਮੀਨ ਤੋਂ ਲਗਭਗ 12-13 ਕਿਲੋਮੀਟਰ ਉੱਪਰ ਵਗ ਰਹੀਆਂ ਹਨ, ਜੋ 230 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚਲ ਰਹੀਆਂ ਹਨ। ਇਸ ਕਾਰਨ ਠੰਢ ਹੈ। ਹਾਲਾਂਕਿ ਸੰਘਣੀ ਧੁੰਦ ਥੋੜ੍ਹੀ ਘਟ ਹੋ ਜਾਵੇਗੀ। ਇਸ ਤੋਂ ਇਲਾਵਾ, ਉੱਪਰਲੇ ਵਾਯੂਮੰਡਲ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੈ, ਜੋ ਮੌਸਮ ਵਿੱਚ ਬਦਲਾਅ ਲਿਆ ਸਕਦੀ ਹੈ। 19 ਜਨਵਰੀ ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ, ਜਿਸ ਨਾਲ ਪਹਾੜੀ ਖੇਤਰਾਂ ਵਿੱਚ ਠੰਡ, ਬੱਦਲਵਾਈ, ਮੀਂਹ ਜਾਂ ਇੱਥੋਂ ਤੱਕ ਕਿ ਬਰਫ਼ਬਾਰੀ ਵੀ ਹੋਵੇਗੀ। ਮੌਸਮ ਵਿਭਾਗ ਮੁਤਾਬਕ 16 ਅਤੇ 17 ਜਨਵਰੀ ਤੱਕ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 18 ਤੋਂ 21 ਜਨਵਰੀ ਦੇ ਵਿਚਕਾਰ ਕੁੱਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ, ਮੌਸਮ ਦੁਬਾਰਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਲਈ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਵਾਧਾ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande