ਰੋਜ਼ਾਨਾ 224 ਯੋਗ ਕਲਾਸਾਂ ਰਾਹੀਂ ਲੋਕਾਂ ਨੂੰ ਰੱਖਿਆ ਜਾ ਰਿਹਾ ਸਿਹਤਮੰਦ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਸ਼ਮੂਲੀਅਤ ਕਰਦਿਆਂ ਵੱਧ ਚੜ੍ਹ
ਸੀ.ਐਮ. ਦੀ ਯੋਗਸ਼ਾਲਾ ਦਾ ਦ੍ਰਿਸ਼।


ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਸ਼ਮੂਲੀਅਤ ਕਰਦਿਆਂ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ|

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਅਭਿਆਸ ਰਾਹੀਂ ਅਸੀਂ ਆਪਣੇ ਆਪ ਨੂੰ ਚਿੰਤਾਮੁਕਤ ਕਰਦੇ ਹਾਂ ਜਿਸ ਨਾਲ ਮਨ ਅਤੇ ਸਾਡੇ ਸ਼ਰੀਰ ਨੂੰ ਸ਼ਾਂਤੀ ਮਿਲਦੀ ਹੈ। ਇਸੇ ਤਰ੍ਹਾਂ ਯੋਗ ਕਰਨ ਨਾਲ ਅਸੀਂ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਹੁੰਦੇ ਹਾਂ।

ਜ਼ਿਲ੍ਹੇ ਦੇ ਯੋਗ ਕੁਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ 10, 877 ਲੋਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਵਿੱਚ ਰਜਿਸਟਰੇਸ਼ਨ ਕਰਵਾਉਂਦਿਆਂ ਯੋਗਾ ਕਲਾਸਾਂ ਵਿਖੇ ਹਾਜਰੀ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਅੰਦਰ ਰੋਜ਼ਾਨਾ 224 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰਾਂ ਵਿੱਚ 23 ਟ੍ਰੇਨਰਾਂ ਵੱਲੋਂ 122 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 34 ਡਿਪਲੋਮਾ ਹੋਲਡਰਾਂ ਵੱਲੋਂ 102 ਯੋਗ ਕਲਾਸਾਂ ਰਾਹੀਂ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋਈ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਲੌਨੀ ਵਿੱਚ ਯੋਗ ਕਰਨ ਦੇ ਲਈ ਮੁਫ਼ਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande