
ਚੰਡੀਗੜ੍ਹ, 16 ਜਨਵਰੀ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਸ਼ੁੱਕਰਵਾਰ ਸ਼ਾਮ ਨੂੰ 6 ਵਜੇ ਪੰਜਾਬ ਰਾਜ ਭਵਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਵਫ਼ਦ ਦੀ ਅਗਵਾਈ ਪਾਰਟੀ ਦੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਵਫ਼ਦ ਰਾਜਪਾਲ ਨੂੰ ਨਾਭਾ ਹਾਈ ਸਕਿਉਰਿਟੀ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਦਰਪੇਸ਼ ਗੰਭੀਰ ਖ਼ਤਰੇ ਬਾਰੇ ਜਾਣੂ ਕਰਵਾਏਗਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਰੱਖੇਗਾ। ਇਸ ਦੇ ਨਾਲ ਹੀ ਅਕਾਲੀ ਦਲ ਪੰਜਾਬ ਵਿੱਚ ਆਪ ਸਰਕਾਰ ਵੱਲੋਂ ਪ੍ਰੈਸ ਦੀ ਆਜ਼ਾਦੀ ‘ਤੇ ਹੋ ਰਹੇ ਹਮਲਿਆਂ ਦੇ ਮਾਮਲੇ ਨੂੰ ਵੀ ਜ਼ੋਰਦਾਰ ਢੰਗ ਨਾਲ ਰੱਖੇਗਾ। ਵਫ਼ਦ ਵਿੱਚ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬੀਬਾ ਗਨੀਵ ਕੌਰ ਮਜੀਠਾ (ਵਿਧਾਇਕ), ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਸ਼ਾਮਲ ਹੋਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ