ਪੰਜਾਬ : ਬਠਿੰਡਾ ’ਚ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ, ਪੰਜ ਲੋਕਾਂ ਦੀ ਮੌਤ
ਚੰਡੀਗੜ੍ਹ, 17 ਜਨਵਰੀ (ਹਿੰ.ਸ.)। ਪੰਜਾਬ ਦੇ ਬਠਿੰਡਾ ''ਚ ਸ਼ਨੀਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਡੱਬਬਾਲੀ ਰੋਡ ’ਤੇ ਭਾਰਤ ਮਾਲਾ ਹਾਈਵੇ ’ਤੇ ਸਥਿਤ ਗੁਰਥੜੀ ਨੇੜੇ ਇੱਕ ਫਾਰਚੂਨਰ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਦੱਸਿਆ ਜਾ ਰ
ਪੰਜਾਬ : ਬਠਿੰਡਾ ’ਚ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ, ਪੰਜ ਲੋਕਾਂ ਦੀ ਮੌਤ


ਚੰਡੀਗੜ੍ਹ, 17 ਜਨਵਰੀ (ਹਿੰ.ਸ.)। ਪੰਜਾਬ ਦੇ ਬਠਿੰਡਾ 'ਚ ਸ਼ਨੀਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਡੱਬਬਾਲੀ ਰੋਡ ’ਤੇ ਭਾਰਤ ਮਾਲਾ ਹਾਈਵੇ ’ਤੇ ਸਥਿਤ ਗੁਰਥੜੀ ਨੇੜੇ ਇੱਕ ਫਾਰਚੂਨਰ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਘਟਨਾ ਸਥਾਨ ’ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਠਿੰਡਾ ਏਮਜ਼ ਦੇ ਮੁਰਦਾਘਰ ਵਿਚ ਰਖਵਾਇਆ ਅਤੇ ਕਾਰ ਨੂੰ ਕ੍ਰੇਨ ਦੀ ਮਦਦ ਨਾਲ ਰੋਡ ਤੋਂ ਹਟਾ ਦਿੱਤਾ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਬਠਿੰਡਾ ਦੇ ਗੁਰਥੜੀ ਪਿੰਡ ਨੇੜੇ ਮੁੱਖ ਸੜਕ 'ਤੇ ਇੱਕ ਫਾਰਚੂਨਰ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਗੁਜਰਾਤ ਪੁਲਿਸ ਦੀ ਇੱਕ ਮਹਿਲਾ ਕਰਮਚਾਰੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਫਾਰਚੂਨਰ ਕਾਰ ਬਠਿੰਡਾ ਤੋਂ ਡੱਬਵਾਲੀ ਜਾ ਰਹੀ ਸੀ। ਕਾਰ ਵਿੱਚ ਸਵਾਰ ਗੁਜਰਾਤ ਪੁਲਿਸ ਦੀ ਮਹਿਲਾ ਅਮਿਤਾ ਆਪਣੇ ਚਾਰ ਦੋਸਤਾਂ ਅੰਕੁਸ਼, ਭਰਤ, ਚੇਤਨ ਅਤੇ ਸਤੀਸ਼ ਨਾਲ ਬਠਿੰਡਾ ਤੋਂ ਗੁਜਰਾਤ ਜਾ ਰਹੀ ਸੀ। ਤੇਜ਼ ਰਫ਼ਤਾਰ ਕਾਰਨ ਕਾਰ ਗੁਰਥੜੀ ਪਿੰਡ ਨੇੜੇ ਮੁੱਖ ਹਾਈਵੇਅ 'ਤੇ ਡਿਵਾਈਡਰ ਨਾਲ ਟਕਰਾ ਗਈ। ਪੰਜਾਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਸੁਪਰਡੈਂਟ (ਸ਼ਹਿਰੀ) ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਂ ਲੋਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜੇ ਲੋਕ ਗੁਜਰਾਤ ਤੋਂ ਪੰਜਾਬ ਘੁੰਮਣ ਆਏ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande