ਬਾਬਾ ਗਾਂਧਾ ਸਿੰਘ ਸਕੂਲ ਵਿਖੇ ਕਰਵਾਈ ਜਾਵੇਗੀ ਆਪਦਾ ਪ੍ਰਬੰਧਨ ਸਬੰਧੀ 'ਮੌਕ ਡਰਿੱਲ'
ਬਰਨਾਲਾ, 17 ਜਨਵਰੀ (ਹਿੰ. ਸ.)। ਆਪਦਾ ਪ੍ਰਬੰਧਨ ਤਹਿਤ ਜਾਗਰੂਕਤਾ ਫ਼ੈਲਾਉਣ ਦੇ ਮਕਸਦ ਨਾਲ 20 ਜਨਵਰੀ ਨੂੰ ਸਥਾਨਕ ਬਾਬਾ ਗਾਂਧਾ ਸਿੰਘ ਸਕੂਲ ਵਿਖੇ ਇੱਕ ਵਿਸ਼ੇਸ਼ ''ਮੌਕ ਡਰਿੱਲ'' ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਰੀਆਂ ਨਾਲ ਅਹਿ
ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਰੀਆਂ ਨਾਲ ਅਹਿਮ ਬੈਠਕ ਦਾ ਦ੍ਰਿਸ਼।


ਬਰਨਾਲਾ, 17 ਜਨਵਰੀ (ਹਿੰ. ਸ.)। ਆਪਦਾ ਪ੍ਰਬੰਧਨ ਤਹਿਤ ਜਾਗਰੂਕਤਾ ਫ਼ੈਲਾਉਣ ਦੇ ਮਕਸਦ ਨਾਲ 20 ਜਨਵਰੀ ਨੂੰ ਸਥਾਨਕ ਬਾਬਾ ਗਾਂਧਾ ਸਿੰਘ ਸਕੂਲ ਵਿਖੇ ਇੱਕ ਵਿਸ਼ੇਸ਼ 'ਮੌਕ ਡਰਿੱਲ' ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਰੀਆਂ ਨਾਲ ਅਹਿਮ ਬੈਠਕ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਕੁਦਰਤੀ ਆਫ਼ਤ, ਜਿਵੇਂ ਕਿ ਭੂਚਾਲ, ਅੱਗ ਲੱਗਣਾ ਜਾਂ ਇਮਾਰਤ ਡਿੱਗਣ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਤਿਆਰ ਕਰਨਾ ਹੈ।

ਮੀਟਿੰਗ ਵਿੱਚ ਸਿਹਤ ਵਿਭਾਗ, ਫਾਇਰ ਬ੍ਰਿਗੇਡ, ਪੁਲਿਸ ਅਤੇ ਸਿਵਲ ਡਿਫੈਂਸ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਮੌਕ ਡਰਿੱਲ ਨੂੰ ਅਸਲ ਹਾਲਾਤਾਂ ਵਾਂਗ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਬਾਬਾ ਗਾਂਧਾ ਸਿੰਘ ਸਕੂਲ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਮੌਕ ਡਰਿੱਲ ਦੌਰਾਨ ਬੱਚਿਆਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਐਮਰਜੈਂਸੀ ਰਸਤਿਆਂ ਦੀ ਪਹਿਚਾਣ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕ ਡਰਿਲ ਦੌਰਾਨ ਵਿਦਿਆਰਥੀਆਂ ਨੂੰ ਬਚਾਅ ਕਾਰਜਾਂ, ਮੁੱਢਲੀ ਸਹਾਇਤਾ ਅਤੇ ਬਿਪਤਾ ਸਮੇਂ ਤੁਰੰਤ ਪ੍ਰਤੀਕਿਰਿਆ ਦੇਣ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande