
ਫਾਜਿਲ਼ਕਾ, 18 ਜਨਵਰੀ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ ਜਾਰੀ ਹੈ। ਇੱਥੋ ਲਗਪਗ 45 ਸ਼ਰਧਾਲੂਆਂ ਨੂੰ ਲੈਕੇ ਪਿੰਡ ਨਵਾਂ ਸਲੇਮਸ਼ਾਹ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ, ਵਾਹਗਾ ਬਾਰਡਰ ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਭੇਂਟ ਕੀਤਾ ਗਿਆ|
ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੁਲਤ ਮਿਲ ਰਹੀ ਹੈ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ।
ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ