
ਲੁਧਿਆਣਾ, 19 ਜਨਵਰੀ (ਹਿੰ. ਸ.)। ਬੀਤੀ ਰਾਤ ਲੁਧਿਆਣਾ ਦੇ ਬਸਤੀ ਜੋਧੇਵਾਲ ਚੌਂਕ ਨੇੜੇ ਕਾਲੀ ਸੜਕ ਹਾਈਵੇਅ ‘ਤੇ ਇੱਕ ਅਣਪਛਾਤੇ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਦੋ ਭਰਾਵਾਂ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਦਮੋਦਰ ਕੁਮਾਰ (21) ਅਤੇ ਸ਼ਿਵਮੋਹਨ ਕੁਮਾਰ (28) ਵਜੋਂ ਹੋਈ ਹੈ। ਜ਼ਖਮੀ ਨੌਜਵਾਨ ਮਨੋਜ ਕੁਮਾਰ (27) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦੇ ਸਿਰ ਅਤੇ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ ਅਤੇ ਅਣਪਛਾਤੇ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ