
ਫਾਜ਼ਿਲਕਾ 19 ਜਨਵਰੀ (ਹਿੰ. ਸ.)। 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ ਜਿਸ ਵਿੱਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਐੱਸ.ਡੀ.ਐੱਮ ਫਾਜ਼ਿਲਕਾ ਵੀਰਪਾਲ ਕੌਰ, ਐੱਸ.ਡੀ.ਐੱਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਅਰਵਿੰਦ ਕੁਮਾਰ ਵੀ ਵਿਸ਼ੇਸ਼ ਤੌਰ ਤੇ ਨਾਲ ਮੌਜੂਦ ਸਨ।
ਅੱਜ ਦੀ ਇਸ ਰਿਹਰਸਲ ਵਿੱਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ, ਸਰਵ ਹਿੱਤਕਾਰੀ ਵਿੱਦਿਆ ਮੰਦਿਰ ਫਾਜ਼ਿਲਕਾ ਵੱਲੋਂ ਸਵੱਛ ਭਾਰਤ ਅਭਿਆਨ, ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਵੱਲੋਂ ਪੰਜਾਬੀ ਲੋਕ ਨਾਚ ਦੀ ਕੋਰਿਓਗ੍ਰਾਫੀ, ਅਕਾਲ ਅਕੈਡਮੀ ਥੇਹ ਕਲੰਦਰ ਵੱਲੋਂ ਗੱਤਕਾ, ਆਧਾਰਸ਼ਿਲਾ ਸਕੂਲ ਅਬੋਹਰ ਵੱਲੋਂ ਲੋਕ ਨਾਚ ਦੀ ਕੋਰਿਓਗ੍ਰਾਫੀ, ਵੱਖ-ਵੱਖ ਸਕੂਲਾਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਤੋਂ ਇਲਾਵਾ ਹੋਰਨਾਂ ਸਕੂਲਾਂ ਵੱਲੋਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ। ਜ਼ਿਲ੍ਹਾ ਰਿਸੋਰਸ ਸੈਂਟਰ ਫਾਜ਼ਿਲਕਾ ਅਤੇ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਫਾਜ਼ਿਲਕਾ ਦੇ ਬਚਿਆਂ ਵੱਲੋਂ ਰਾਸ਼ਟਰੀ ਗਾਣ ਗਾਇਆ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਸਿੱਖਿਆ ਵਿਭਾਗ ਤੋਂ ਸੁਰਿੰਦਰ ਕੰਬੋਜ ਵੱਲੋਂ ਨਿਭਾਈ ਗਈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਸਮਾਗਮ ਦੇ ਸਮੁੱਚੇ ਪ੍ਰਬੰਧਾਂ ਤੇ ਝਾਕੀਆਂ ਦੀਆਂ ਪੇਸ਼ਕਾਰੀਆਂ ਬਾਰੇ ਬੈਠਕ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ