
ਸ੍ਰੀ ਮੁਕਤਸਰ ਸਾਹਿਬ, 02 ਜਨਵਰੀ (ਹਿੰ. ਸ.)।ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਚੰਨੂੰ ਵਿਖੇ ਕਿਸਾਨ ਕ੍ਰੈਡਿਟ ਕਾਰਡ ਸਕੀਮ ਅਧੀਨ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਵਿਕਰਮ ਦੱਤ ਲੀਡ ਡਿਸਟ੍ਰਿਕਟ ਮੈਨੇਜਰ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨ ਕ੍ਰੈਡਿਟ ਕਾਰਡ ਸਕੀਮ ਤਹਿਤ ਪਸ਼ੂਆਂ ਤੇ ਲੋਨ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ। ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਪਸ਼ੂ ਪਾਲਣ ਵਿਭਾਗ ਦੀਆਂ ਵੱਖ - ਵੱਖ ਪਸ਼ੂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਡਾ. ਅਨੁਭਵ ਖੱਟਰ ਜ਼ਿਲ੍ਹਾ ਨੋਡਲ ਅਫ਼ਸਰ ਨੇ ਰਾਸ਼ਟਰੀ ਪਸ਼ੂਧਨ ਯੋਜਨਾ ਅਧੀਨ ਬੱਕਰੀਆਂ ਦੇ ਫਾਰਮ ਸਥਾਪਿਤ ਕਰਨ ’ਤੇ ਦਿੱਤੀ ਜਾ ਰਹੀ ਸਬਸਿਡੀ ਬਾਰੇ ਦੱਸਿਆ।
ਡਾ. ਬਿਕਰਮਜੀਤ ਸਿੰਘ ਵੈਟਨਰੀ ਅਫ਼ਸਰ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਬਿਹਤਰ ਸਾਂਭ - ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਹਰਮਨਜੀਤ ਸਿੰਘ ਵੈਟਨਰੀ ਅਫ਼ਸਰ ਨੇ ਪਸ਼ੂਆਂ ਦੀ ਡੀਵਾਰਮਿੰਗ ਅਤੇ ਵੇਕਸੀਨੇਸ਼ਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪਰਮਪ੍ਰੀਤ ਸਿੰਘ ਢਿੱਲੋਂ, ਸਰਪੰਚ ਪਿੰਡ ਚੰਨੂੰ ਵੱਲੋਂ ਕੈਂਪ ਲਗਾਉਣ ’ਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਕੈਂਪ ਵਿੱਚ 40 ਤੋਂ ਵੱਧ ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਕੇ.ਸੀ.ਸੀ. ਸਕੀਮ ਤਹਿਤ ਲੋਨ ਪ੍ਰਾਪਤ ਕਰਨ ਲਈ ਪਸ਼ੂ ਪਾਲਕਾਂ ਤੋਂ ਅਰਜ਼ੀਆਂ ਵੀ ਲਈਆਂ ਗਈਆਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ