ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਸਹਾਇਕ ਕਮਿਸ਼ਨਰ
ਤਰਨਤਾਰਨ, 02 ਜਨਵਰੀ (ਹਿੰ. ਸ.)। ਸਹਾਇਕ ਕਮਿਸ਼ਨਰ (ਜਨਰਲ) ਤਰਨਤਾਰਨ ਡਾ. ਕਰਨਵੀਰ ਸਿੰਘ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ ਦ
ਸੰਘਣੀ ਧੁੰਦ ਦਾ ਦ੍ਰਿਸ਼.


ਤਰਨਤਾਰਨ, 02 ਜਨਵਰੀ (ਹਿੰ. ਸ.)। ਸਹਾਇਕ ਕਮਿਸ਼ਨਰ (ਜਨਰਲ) ਤਰਨਤਾਰਨ ਡਾ. ਕਰਨਵੀਰ ਸਿੰਘ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ।

ਸਰਦੀ ਦੇ ਮੌਸਮ ਵਿਚ ਕੋਲਡ ਵੇਵ ਦੌਰਾਨ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ ਕਰਨਾ ਚਾਹੀਦਾ ਇਸ ਬਾਰੇ ਪ੍ਰੇਰਿਤ ਕਰਦਿਆਂ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਠੰਡ ਤੋਂ ਬਚਣ ਲਈ ਮੋਟੇ ਕਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਘਰ ਦੇ ਦਰਵਾਜਿਆਂ ਤੇ ਖਿੜਕਿਆਂ ਨੂੰ ਚੰਗੀ ਤਰ੍ਹਾਂ ਬੰਦ ਰੱਖਣਾ ਚਾਹੀਦਾ ਹੈ ਤਾਂ ਜ਼ੋ ਕੋਲਡ ਵੇਵ ਘਰ ਦੇ ਅੰਦਰ ਦਾਖਲ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਫਲੂ, ਨੱਕ ਦਾ ਵਗਣਾ ਜਾਂ ਹੋਰ ਬਿਮਾਰੀ ਵਾਲੇ ਲੱਛਣ ਹੋਣ `ਤੇ ਡਾਕਟਰੀ ਸਹਾਇਤਾ ਲੈ ਲਈ ਜਾਵੇ।

ਉਨ੍ਹਾਂ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣਾ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ ’ਤੇ ਰੱਖਣਾ ਚਾਹੀਦਾ ਹੈ ਤਾਂ ਜੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ ’ਤੇ ਰੌਸ਼ਨੀ ਨਜਰ ਆਵੇ। ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾ ਵਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਹੀਕਲ ਦੀ ਵੀਜੀਬੀਲਟੀ ਘੱਟ ਹੋਣ ਕਾਰਨ ਵਹੀਕਲ ਚਲਾਉਂਦੇ ਸਮੇਂ ਆਲੇ-ਦੁਆਲੇ ਦੀ ਆਵਾਜ਼ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਧੁੰਦ ਦੋਰਾਨ ਵਹੀਕਲ ਸੜਕ ’ਤੇ ਬਣੀ ਹੋਈ ਲੇਨ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ ਅਤੇ ਵਹੀਕਲ ਓਵਰਟੇਕ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।

ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਸੜਕੀ ਦੁਰਘਟਨਾਵਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਹਮੇਸ਼ਾ ਆਪਣੇ ਵਹੀਕਲ ਦੀਆਂ ਬਾਰੀਆਂ ਸਾਫ ਰੱਖੀਆਂ ਜਾਣ ਤੇ ਵਹੀਕਲਾਂ ਵਿਚਕਾਰ ਜ਼ਰੂਰਤ ਅਨੁਸਾਰ ਦੂਰੀ ਲਾਜ਼ਮੀ ਬਣਾ ਕੇ ਰੱਖੀ ਜਾਵੇ ਤਾਂ ਜੋ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪਸ਼ੂ ਮਾਹਿਰਾਂ ਅਨੁਸਾਰ ਕੋਲਡ-ਵੇਵ ਦੌਰਾਨ ਪਸ਼ੂਆਂ ਨੂੰ ਤਾਕਤ ਲਈ ਆਮ ਨਾਲੋਂ ਵਧੇਰੇ ਚਾਰੇ ਦੀ ਜਰੂਰਤ ਹੁੰਦੀ ਹੈ। ਪਸ਼ੂਆਂ ਦੇ ਠਹਿਰਨ ਵਾਲੀ ਥਾਂ ਚਾਰੋਂ ਪਾਸ ਕਵਰ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਪਾਸੋਂ ਵੀ ਹਵਾ ਦਾਖਲ ਨਾ ਹੋ ਸਕੇ। ਪੂਰੀ ਖੁਰਾਕ ਦੇ ਕੇ, ਉਚੀ ਕੁਆਲਿਟੀ ਦੇ ਚਾਰੇ ਦੀ ਵਰਤੋਂ, ਪਸ਼ੂਆਂ ਦੇ ਸ਼ੈੱਡਾਂ `ਚ ਸੂਰਜ ਦੀ ਰੋਸ਼ਨੀ ਦੀ ਆਮਦ ਨਾਲ ਅਤੇ ਪਸ਼ੂਆਂ ਦੇ ਹੇਠਾਂ ਪਰਾਲੀ ਵਿਛਾ ਕੇ ਅਤੇ ਹੋਰ ਲੋੜੀਂਦੇ ਸਾਧਨਾਂ ਦੀ ਵਰਤੋਂ ਕਰਕੇ ਪਸ਼ੂਆਂ ਨੂੰ ਠੰਡ ਤੋਂ ਬਚਾਇਆ ਜਾ ਸਕਦਾ ਹੈ।

------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande