ਤ੍ਰਿਸ਼ਲਾ ਜੈਨ ਪਤਨੀ ਅਸ਼ੋਕ ਕੁਮਾਰ ਜੈਨ ਅਤੇ ਰਮਨ ਵਾਲੀਆ ਨੇ ਸਾਂਝੀ ਰਸੋਈ ‘ਚ ਪਾਇਆ 10,200/- ਦਾ ਯੋਗਦਾਨ
ਹੁਸ਼ਿਆਰਪੁਰ, 02 ਜਨਵਰੀ (ਹਿੰ. ਸ.)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ
ਤ੍ਰਿਸ਼ਲਾ ਜੈਨ ਪਤਨੀ ਅਸ਼ੋਕ ਕੁਮਾਰ ਜੈਨ ਅਤੇ ਰਮਨ ਵਾਲੀਆ  ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ ਪਾਉਣ ਉਪਰੰਤ.


ਹੁਸ਼ਿਆਰਪੁਰ, 02 ਜਨਵਰੀ (ਹਿੰ. ਸ.)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਤ੍ਰਿਸ਼ਲਾ ਜੈਨ ਪਤਨੀ ਅਸ਼ੋਕ ਕੁਮਾਰ ਜੈਨ ਦੁਆਰਾ ਆਪਣੇ ਪੱਤਰ ਲੇਟ ਅਜੀਤ ਕੁਮਾਰ ਜੈਨ ਦੀ ਯਾਦ ਵਿੱਚ ਰਕਮ 5100/- ਰੁਪਏ ਦੀ ਰਾਸ਼ੀ ਅਤੇ ਰਮਨ ਵਾਲੀਆ ਵੱਲੋਂ ਆਪਣੀ ਮਾਤਾ ਲੇਟ ਕਾਂਤਾ ਦੇਵੀ ਜੀ ਦੀ ਯਾਦ ਵਿੱਚ ਰਕਮ 5100/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਤੇ ਅਮੀਸ਼ ਵਾਲੀਆ, ਰਮਨ ਵਾਲੀਆ, ਭੁਮਿਕਾ ਵਾਲੀਆ, ਵੰਦਨਾ ਵਾਲਈਆ,ਨਵਯਾ ਵਾਲੀਆ, ਜਸਦੀਪ ਕੋਰ, ਰਾਜਕੁਮਾਰ ਵਾਲੀਆ ਤੋਂ ਇਲਾਵਾ ਵਾਈਸ ਚੇਅਰਮੈੱਨ , ਹਸਪਤਾਲ ਭਲਾਈ ਸੈਕਸ਼ਨ, ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਮੌਜੂਦ ਰਹੇ।

ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande