ਸਰਦ ਰੁੱਤ ਵਿੱਚ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਦਫਤਰ ਸਿਵਲ ਸਰਜਨ ਵਿਖੇ ਸਿਹਤ ਸਟਾਫ ਦੀ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 02 ਜਨਵਰੀ (ਹਿੰ. ਸ.)। ਡਾ. ਰਾਜ ਕੁਮਾਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ, ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ
ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ ਦਾ ਦ੍ਰਿਸ਼.


ਸ੍ਰੀ ਮੁਕਤਸਰ ਸਾਹਿਬ, 02 ਜਨਵਰੀ (ਹਿੰ. ਸ.)। ਡਾ. ਰਾਜ ਕੁਮਾਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ, ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ।

ਮੀਟਿੰਗ ਦੌਰਾਨ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਨੂੰ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਠੰਢ ਪੈਣੀ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਜਿਆਦਾ ਠੰਡ ਵਧ ਸਕਦੀ ਹੈ, ਠੰਡ ਨਾਲ ਸਿਹਤ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਵੇਂ ਕਿ ਖੰਘ, ਜੁਕਾਮ, ਨਿਮੂਨਿਆ, ਸਰੀਰ ਵਿਚ ਖੂਨ ਦਾ ਪ੍ਰਵਾਹ ਘੱਟ ਜਾਣਾ ਆਦਿ।

ਉਹਨਾਂ ਕਿਹਾ ਕਿ ਲੋਕਾਂ ਨੂੰ ਵੱਧ ਵੱਧ ਜਾਗਰੁਕ ਕੀਤਾ ਜਾਵੇ ਕਿ ਠੰਡ ਦੌਰਾਨ ਪੂਰੀ ਤਰ੍ਹਾਂ ਸਰੀਰ ਢੱਕਦੇ ਗਰਮ ਕੱਪੜੇ ਜਿਵੇਂ ਕੋਟ, ਦਸਤਾਨੇ, ਟੋਪੀ, ਮਫ਼ਲਰ, ਜੁਰਾਬਾਂ ਅਤੇ ਬੂਟ ਪਾਏ ਜਾਣ। ਇਸ ਤੋਂ ਇਲਾਵਾ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੌਸ਼ਟਿਕ ਆਹਾਰ ਜਿਵੇਂ ਵਿਟਾਮਿਨ-ਸੀ ਭਰਪੂਰ ਭੋਜਨ ਅਤੇ ਸਬਜੀਆਂ ਆਦਿ ਦੀ ਵਰਤੋਂ ਜਿਆਦਾ ਕੀਤੀ ਜਾਵੇ। ਖਾਣ ਪੀਣ ਲਈ ਗਰਮ ਵਸਤੂਆਂ ਦਾ ਇਸਤੇਮਾਲ ਕੀਤਾ ਜਾਵੇ ਅਤੇ ਸ਼ਰਾਬ ਪੀਣ ਤੋਂ ਪ੍ਰਹੇਜ ਕੀਤਾ ਜਾਵੇ ਕਿਉਂਕਿ ਸ਼ਰਾਬ ਨਾਲ ਖੂਨ ਦਾ ਸੰਚਾਰ ਘਟਣ ਨਾਲ ਸਰੀਰ ਦਾ ਤਾਪਮਾਨ ਘਟ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਠੰਡ ਦੌਰਾਨ ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਸਾਹ ਦੀ ਤਕਲੀਫ਼ ਦੇ ਮਰੀਜ਼, ਦਿਲ ਦੀਆਂ ਬਿਮਾਰੀਆਂ ਦੇ ਮਰੀਜ਼, ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ, ਗਰਭਵਤੀ ਮਾਂਵਾਂ ਅਤੇ ਬਜੁਰਗਾਂ ਦਾ ਖਾਸ ਧਿਆਨ ਰੱਖਿਆ ਜਾਵੇ ਕਿਉਂਕਿ ਉਹਨਾਂ ਨੂੰ ਅਜਿਹੇ ਵਿੱਚ ਵਧੇਰੇ ਸਾਵਧਾਨੀਆਂ ਵਰਤਣ ਦੀ ਜਰੂਰਤ ਹੁੰਦੀ ਹੈ।

ਉਨ੍ਹਾਂ ਕਿਹਾ ਜੇਕਰ ਸਰੀਰ ਦਾ ਤਾਪਮਾਨ ਘੱਟ ਜਾਵੇ ਅਤੇ ਨਾ ਰੁਕਣ ਵਾਲੀ ਕੰਬਣੀ, ਯਾਦਾਸ਼ਤ ਚਲੇ ਜਾਣਾ, ਬੇਹੋਸ਼ੀ,ਹੱਥਾਂ ਦੀਆਂ ਉਂਗਲਾਂ ਦਾ ਨੀਲਾ ਪੈਣਾ, ਜੁਬਾਨ ਦਾ ਲੜਖੜਾਉਣਾ ਜਾਂ ਫਲੂ, ਸਰਦੀ, ਖੰਘ, ਜੁਕਾਮ ਆਦਿ ਲੱਛਣ ਦਿਸਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ।

ਇਸ ਮੌਕੇ ਡਾ ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਮੇਲਾ ਮਾਘੀ ਦੋਰਾਨ ਲੋਕਾਂ ਨੂੰ ਸਾਫ ਪਾਣੀ ਪੀਣ ਅਤੇ ਸਾਫ ਸਫਾਈ ਰੱਖਣ ਬਾਰੇ ਵੱਧ ਵੱਧ ਜਾਗਰੁਕ ਕੀਤਾ ਜਾਵੇ ।

ਇਸ ਮੌਕੇ ਡਾ. ਮਨਪ੍ਰੀਤ ਕੌਰ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਏ.ਐਮ.ਓ., ਭਗਵਾਨ ਦਾਸ, ਲਾਲ ਚੰਦ ਸਿਹਤ ਇੰਸਪੈਕਟਰ, ਪਵਿੱਤਰ ਸਿੰਘ ਜ਼ਿਲ੍ਹਾ ਲੈਬ ਟੈਕਨੀਸ਼ੀਆਨ ਅਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਲੈਬ ਟੈਕਨੀਸ਼ੀਅਨ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande