ਨਵੇਂ ਸਾਲ 'ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ: ਡਿਪਟੀ ਕਮਿਸ਼ਨਰ
ਮੋਗਾ, 02 ਜਨਵਰੀ (ਹਿੰ. ਸ.)। ਨਵਾਂ ਸਾਲ-2026 ਦੀ ਸ਼ੁੱਭ ਆਰੰਭਤਾ ''ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਡੀ. ਸੀ. ਅਤੇ ਹੋਰ ਅਧਿਕਾਰੀ।


ਮੋਗਾ, 02 ਜਨਵਰੀ (ਹਿੰ. ਸ.)। ਨਵਾਂ ਸਾਲ-2026 ਦੀ ਸ਼ੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ 'ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ 'ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਐਸ.ਪੀ. ਅਜੈ ਗਾਂਧੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2026 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਉਹਨਾਂ ਕਿਹਾ ਕਿ ਇਸ ਸਾਲ ਨੂੰ ਸਮਾਜਿਕ-ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗਾ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਨਵੇਂ ਮੁਕਾਮਾਂ ਤੱਕ ਲਿਆਂਦਾ ਜਾਵੇਗਾ। ਉਹਨਾਂ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇੱਕ ਦੇ ਜੀਵਨ ਵਿੱਚ ਖੁਸ਼ਹਾਲੀ, ਤੰਦਰੁਸਤੀ ਅਤੇ ਸਫਲਤਾ ਲੈ ਕੇ ਆਵੇ। ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande