ਜ਼ਿਲ੍ਹਾ ਤਰਨਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ
ਤਰਨਤਾਰਨ 03 ਜਨਵਰੀ (ਹਿੰ. ਸ.)। ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜ
ਨੋਡਲ ਇੰਚਾਰਜ ਤਜਿੰਦਰ ਸਿੰਘ.


ਤਰਨਤਾਰਨ 03 ਜਨਵਰੀ (ਹਿੰ. ਸ.)। ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਤਰਨਤਾਰਨ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਦੀ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਨੋਡਲ ਇੰਚਾਰਜ ਤਜਿੰਦਰ ਸਿੰਘ, ਸੁਪਰਡੈਂਟ ਮੈਡਮ ਸੁਖਵਿੰਦਰ ਕੌਰ ਅਤੇ ਡੀਲਿੰਗ ਜੂਨੀਅਰ ਸਹਾਇਕ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ ਦਸਵੀਂ ਜਮਾਤ ਦੇ ਕੁੱਲ 3725 ਵਿਦਿਆਰਥੀ ਭਾਗ ਲੈ ਰਹੇ ਹਨ। ਜਿਸ ਦੇ ਲਈ ਸਾਰੇ ਜ਼ਿਲ੍ਹੇ ਵਿੱਚ 10 ਸੈਂਟਰ ( 5 ਸੈਂਟਰ ਦਸਵੀਂ ਅਤੇ 5 ਸੈਂਟਰ ਅੱਠਵੀਂ ) ਬਣਾਏ ਗਏ ਹਨ। ਇਸ ਪ੍ਰੀਖਿਆ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੁਮ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵਿਖੇ ਸਥਾਪਿਤ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਇਸ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਸਮੂਹ ਸਟਾਫ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।

---------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande