ਸਰਦੀ ਦੌਰਾਨ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ : ਡਾ. ਸੁਦੀਪ ਸਿੱਧੂ
ਖੰਨਾ, 03 ਜਨਵਰੀ (ਹਿੰ.ਸ.)। ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਸੁਦੀਪ ਸਿੱਧੂ ਵਲੋਂ ਵੱਧ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਵਰਤਣ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਸੁਦੀਪ ਸਿੱਧੂ ਨੇ ਕਿਹਾ ਕਿ ਸਰ
ਸੀਨੀਅਰ ਮੈਡੀਕਲ ਅਫਸਰ ਡਾ. ਸੁਦੀਪ ਸਿੱਧੂ


ਖੰਨਾ, 03 ਜਨਵਰੀ (ਹਿੰ.ਸ.)। ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਸੁਦੀਪ ਸਿੱਧੂ ਵਲੋਂ ਵੱਧ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਵਰਤਣ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਸੁਦੀਪ ਸਿੱਧੂ ਨੇ ਕਿਹਾ ਕਿ ਸਰਦੀ ਵਿਚ ਜ਼ਿਆਦਾਤਰ ਸਾਡੇ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ਵਿਚ ਜ਼ੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਡਾ. ਸੱਤਿਆਜੀਤ ਸਿੰਘ ਅਤੇ ਬੀਈਈ ਗੁਰਦੀਪ ਸਿੰਘ ਨੇ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਠੰਡ ਹੋਣ ''ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੌਸਮ ਵਿਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਆਮ ਬਣਿਆ ਰਹੇ। ਸਰੀਰ ਵਿਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ-ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ ਤਾਂ ਨੇੜਲੇ ਸਿਹਤ ਕੇਂਦਰ ਵਿਖੇ ਚੈੱਕਅਪ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande