ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ’ਚ ਜਿੰਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜਨਵਰੀ (ਹਿੰ. ਸ.)। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੇ ਪਿੰਡਾਂ ’ਚ ਜਿੰਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕਰਨ ਮੌੌਕੇ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜਨਵਰੀ (ਹਿੰ. ਸ.)। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (ਐਮ ਪੀ ਐਲ ਏ ਡੀ) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ਵਿੱਚ ਖੁੱਲ੍ਹੇ ਜਿਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਰੋਸ਼ਨੀ ਅਤੇ ਸੁਰੱਖਿਆ ਵਿੱਚ ਸੁਧਾਰ ਆਇਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ, ਇੰਟਰ-ਯੂਨੀਵਰਸਿਟੀ ਬਾਸਕਟਬਾਲ ਦੇ ਗੋਲਡ ਮੈਡਲਿਸਟ ਰਹੇ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਐਮ ਪੀ ਲੈਡ ਫੰਡ ਤਹਿਤ ਸ਼੍ਰੀ ਅੰਨਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਖੇਤਰ ਵਿੱਚ 2-3 ਵਾਲੀਬਾਲ ਮੈਦਾਨ, ਚਮਕੌਰ ਸਾਹਿਬ ਖੇਤਰ ਵਿੱਚ 2 ਬਾਸਕਟਬਾਲ ਗਰਾਊਂਡ ਅਤੇ ਖਿਜ਼ਰਾਬਾਦ ਵਿੱਚ ਇੱਕ ਬਾਸਕਟਬਾਲ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸੰਤੁਲਿਤ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਲੋਕ-ਹਿਤੈਸ਼ੀ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ਵਿੱਚ ਜੀਵਨ ਮਿਆਰ ਨੂੰ ਕਾਫ਼ੀ ਬਿਹਤਰ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3200 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 34 ਖੇਡ ਮੈਦਾਨ ਮੋਹਾਲੀ ਹਲਕੇ ਵਿੱਚ ਬਣਾਏ ਜਾਣਗੇ। ਵਿਧਾਇਕ ਨੇ ਇਹ ਵੀ ਦੱਸਿਆ ਕਿ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਲਦ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਪਿੰਡ ਵਾਸੀਆਂ ਨੇ ਐਮ ਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਲੋਕ-ਭਲਾਈ ਕੰਮ ਲੋਕ ਅਰਪਿਤ ਕਰਨ ‘ਤੇ ਖੁਸ਼ੀ ਪ੍ਰਗਟ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande