ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ
ਸਮਾਣਾ, 03 ਜਨਵਰੀ (ਹਿੰ. ਸ.)। ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ
ਵਿਧਾਇਕ ਜੌੜਾਮਾਜਰਾ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪਣ ਮੌਕੇ.


ਸਮਾਣਾ, 03 ਜਨਵਰੀ (ਹਿੰ. ਸ.)। ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲਾਭਪਾਤਰੀ ਨੂੰ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਨੇ ਲਾਭਪਾਤਰੀਆਂ ਨੂੰ ਨਵੇਂ ਸਾਲ ਤੇ ਮਕਾਨ ਬਣਾਉਣ ਲਈ ਢਾਈ ਲੱਖ ਰੁਪਏ ਦੀ ਸਹਾਇਤਾ ਮਿਲਣ ਦੀ ਵੀ ਵਧਾਈ ਦਿਤੀ।

ਹਲਕਾ ਵਿਧਾਇਕ ਨੇ ਦੱਸਿਆ ਕਿ ਇਕੱਲੇ ਹਲਕਾ ਸਮਾਣਾ ਅੰਦਰ 1000 ਦੇ ਕਰੀਬ ਲੋੜਵੰਦਾਂ ਨੂੰ ਆਪਣੇ ਮਕਾਨ ਬਣਾਉਣ ਲਈ ਸਹਾਇਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਲੋੜਵੰਦ ‌‌ਵਿਅਕਤੀ ਲਈ ਸਿਰ ਦੀ ਛੱਤ ਮਿਲ ਜਾਵੇ ਤਾਂ ਉਸ ਲਈ ਬਹੁਤ ਵੱਡੀ ਸਹਾਇਤਾ ਹੋ ਜਾਂਦੀ ਹੈ ਅਤੇ ਇਹ ਕਾਰਜ ਕਰਕੇ ਪੰਜਾਬ ਸਰਕਾਰ ਨੇ ਲੋੜਵੰਦਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕਿਸੇ ਸਿਫ਼ਾਰਸ਼ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਕਾਰਜ ਬਿਨ੍ਹਾਂ ਕਿਸੇ ਵਿਤਕਰੇ ਦੇ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦਾ ਲਾਭ ਦੇਣ ਦੇ ਕੀਤੇ ਗਏ ਫੈਸਲੇ ਨੂੰ ਲੋਕ ਪੱਖੀ ਤੇ ਅਹਿਮ ਫੈਸਲਾ ਦੱਸਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਦਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande