ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ 'ਚ ਰੱਖਣ ਸਬੰਧੀ ਅਪੀਲ
ਸੁਨਾਮ, 03 ਜਨਵਰੀ (ਹਿੰ. ਸ.) ਸੁਨਾਮ ਦੇ ਉਪ-ਮੰਡਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਵੱਲੋਂ ਸਮੂਹ ਧਾਰਮਿਕ ਸੰਸਥਾਵਾਂ (ਮੰਦਰਾਂ, ਗੁਰਦੁਆਰਿਆਂ, ਮਸਜਿਦਾਂ, ਚਰਚਾਂ) ਦੇ ਪ੍ਰਬੰਧਕਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲਾਊਡਸਪੀਕਰਾਂ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਦੀ ਵਰਤੋਂ ਸਬੰਧੀ ਮਾਨਯੋਗ ਪੰਜਾਬ
ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ 'ਚ ਰੱਖਣ ਸਬੰਧੀ ਅਪੀਲ


ਸੁਨਾਮ, 03 ਜਨਵਰੀ (ਹਿੰ. ਸ.) ਸੁਨਾਮ ਦੇ ਉਪ-ਮੰਡਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਵੱਲੋਂ ਸਮੂਹ ਧਾਰਮਿਕ ਸੰਸਥਾਵਾਂ (ਮੰਦਰਾਂ, ਗੁਰਦੁਆਰਿਆਂ, ਮਸਜਿਦਾਂ, ਚਰਚਾਂ) ਦੇ ਪ੍ਰਬੰਧਕਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲਾਊਡਸਪੀਕਰਾਂ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਦੀ ਵਰਤੋਂ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਵਿਦਿਆਰਥੀਆਂ ਦੀ ਇਕਾਗਰਤਾ ਵਿੱਚ ਵਿਘਨ ਪਾਉਂਦੀ ਹੈ, ਜਿਸ ਨਾਲ ਉਨ੍ਹਾਂ ਦੇ ਭਵਿੱਖ 'ਤੇ ਮਾੜਾ ਅਸਰ ਪੈਂਦਾ ਹੈ। ਕਿਸੇ ਵੀ ਹਾਲਤ ਵਿੱਚ ਲਾਊਡਸਪੀਕਰ ਦੀ ਆਵਾਜ਼ ਨਿਰਧਾਰਤ ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਪੀਕਰ ਦਾ ਮੂੰਹ ਸੰਸਥਾ ਦੇ ਅੰਦਰੂਨੀ ਹਿੱਸੇ ਵੱਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਰਾਤ 10:00 ਵਜੇ ਤੋਂ ਸਵੇਰੇ 06:00 ਵਜੇ ਤੱਕ ਲਾਊਡਸਪੀਕਰ ਚਲਾਉਣ 'ਤੇ ਮੁਕੰਮਲ ਪਾਬੰਦੀ ਹੈ। ਵਧ ਰਿਹਾ ਸ਼ੋਰ ਪ੍ਰਦੂਸ਼ਣ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਛੋਟੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਹੈ।

ਉਹਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਸੰਸਥਾ ਜਾਂ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਨੋਇਸ ਪੋਲਿਊਸ਼ਨ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਾਜ਼ੋ-ਸਾਮਾਨ ਜ਼ਬਤ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਪ੍ਰਸ਼ਾਸਨ ਉਮੀਦ ਕਰਦਾ ਹੈ ਕਿ ਸਾਰੇ ਨਾਗਰਿਕ ਜ਼ਿੰਮੇਵਾਰੀ ਦਾ ਸਬੂਤ ਦੇਣਗੇ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਤੇ ਜਨਤਕ ਸਿਹਤ ਨੂੰ ਮੁੱਖ ਰੱਖਦਿਆਂ ਪੂਰਨ ਸਹਿਯੋਗ ਦੇਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande