ਵੈਨੇਜ਼ੁਏਲਾ ਦੇ ਘਟਨਾਕ੍ਰਮ 'ਤੇ ਭਾਰਤ ਨੇ ਪ੍ਰਗਟਾਈ ਡੂੰਘੀ ਚਿੰਤਾ, ਮੁੱਦਿਆਂ ਦੇ ਸ਼ਾਂਤੀਪੂਰਨ ਹੱਲ ਦੀ ਕੀਤੀ ਅਪੀਲ
ਨਵੀਂ ਦਿੱਲੀ, 4 ਜਨਵਰੀ (ਹਿੰ.ਸ.)। ਵੈਨੇਜ਼ੁਏਲਾ ਵਿੱਚ ਹਾਲ ਹੀ ਵਿੱਚ ਹੋਏ ਘਟਨਾਕ੍ਰਮ ''ਤੇ ਭਾਰਤ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਸਥਿਤੀ ''ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸ਼ਨੀਵਾਰ ਨੂੰ, ਵਿਦੇਸ਼ ਮੰਤਰਾਲੇ ਨੇ ਇਸ ਸਬੰਧ ਵਿੱਚ ਭਾਰਤੀ ਨਾਗਰਿਕਾਂ ਨੂੰ ਸਲਾਹ ਜਾਰੀ ਕੀਤੀ ਸੀ।
ਵੈਨੇਜ਼ੁਏਲਾ


ਨਵੀਂ ਦਿੱਲੀ, 4 ਜਨਵਰੀ (ਹਿੰ.ਸ.)। ਵੈਨੇਜ਼ੁਏਲਾ ਵਿੱਚ ਹਾਲ ਹੀ ਵਿੱਚ ਹੋਏ ਘਟਨਾਕ੍ਰਮ 'ਤੇ ਭਾਰਤ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸ਼ਨੀਵਾਰ ਨੂੰ, ਵਿਦੇਸ਼ ਮੰਤਰਾਲੇ ਨੇ ਇਸ ਸਬੰਧ ਵਿੱਚ ਭਾਰਤੀ ਨਾਗਰਿਕਾਂ ਨੂੰ ਸਲਾਹ ਜਾਰੀ ਕੀਤੀ ਸੀ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਵੈਨੇਜ਼ੁਏਲਾ ਦੇ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਲਈ ਆਪਣੇ ਸਮਰਥਨ ਦੀ ਪੁਸ਼ਟੀ ਕਰਦਾ ਹੈ। ਭਾਰਤ ਸਾਰੀਆਂ ਸਬੰਧਤ ਧਿਰਾਂ ਨੂੰ ਗੱਲਬਾਤ ਰਾਹੀਂ ਸ਼ਾਂਤੀਪੂਰਨ ਢੰਗ ਨਾਲ ਮੁੱਦਿਆਂ ਦਾ ਹੱਲ ਕਰਨ ਦੀ ਅਪੀਲ ਕਰਦਾ ਹੈ। ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣੀ ਚਾਹੀਦੀ ਹੈ।

ਮੰਤਰਾਲੇ ਨੇ ਦੁਹਰਾਇਆ ਕਿ ਕਾਰਾਕਸ ਵਿੱਚ ਭਾਰਤੀ ਦੂਤਾਵਾਸ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਸੰਪਰਕ ਵਿੱਚ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਅਮਰੀਕਾ ਨੇ ਇੱਕ ਹਮਲੇ ਵਿੱਚ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ, ਸੀਲੀਆ ਫਲੋਰੇਸ ਨੂੰ ਗ੍ਰਿਫਤਾਰ ਕੀਤਾ ਕਰ ਲਿਆ ਸੀ ਅਤੇ ਉਨ੍ਹਾਂ ਨੂੰ ਅਮਰੀਕਾ ਲਿਆਂਦਾ ਸੀ। ਵੈਨੇਜ਼ੁਏਲਾ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਹਮਲਾ ਦੇਸ਼ ਦੇ ਤੇਲ ਅਤੇ ਖਣਿਜ ਭੰਡਾਰਾਂ ’ਤੇ ਕਬਜ਼ਾ ਕਰਨ ਲਈ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande