
ਮੋਗਾ, 04 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ ’ਤੇ ਅੱਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਆਧਾਰ ਅੱਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ। ਯੂ. ਆਈ. ਡੀ. ਏ. ਆਈ. ਦੀਆਂ ਹਦਾਇਤਾਂ ਅਨੁਸਾਰ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟ੍ਰਿਕ ਜਿਸ ਵਿੱਚ ਫਿੰਗਰਪ੍ਰਿੰਟ, ਆਇਰਿਸ ਅਤੇ ਚਿਹਰਾ ਆਦਿ ਅੱਪਡੇਟ ਕਰਵਾਉਣਾ ਲਾਜ਼ਮੀ ਹੈ।
ਸਾਗਰ ਸੇਤੀਆ ਨੇ ਦੱਸਿਆ ਕਿ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅੱਪਡੇਟ ਕਰਵਾਉਣਾ ਜ਼ਰੂਰੀ ਹੈ, ਜਿਸ ਵਿੱਚ ਬਾਇਓਮੀਟ੍ਰਿਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅੱਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਰੱਖਣ ਤਾਂ ਜੋ ਡੀਬੀਟੀ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਮਿਲ ਸਕੇ। ਦਸਤਾਵੇਜ਼ ਅੱਪਡੇਟ ਕਰਨ ਦੀ ਇਹ ਸੁਵਿਧਾ ਮਾਈ ਆਧਾਰ ਪੋਰਟਲ ਰਾਹੀਂ ਆਨਲਾਈਨ ਜਾਂ ਕਿਸੇ ਵੀ ਆਧਾਰ ਨਾਮਾਂਕਨ ਕੇਂਦਰ ‘ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ