ਸਮਾਣਾ ਦੇ ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵਲੋਂ ਕੀਤੀ ਨਜਾਇਜ਼ ਉਸਾਰੀ ਢਾਹੀ
ਸਮਾਣਾ, 04 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਮਾਣਾ ਦੇ ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਾਲੀ ਕਮਾਈ ਨਾਲ ਪਿੰਡ ਦੀ ਪੰਚਾਇਤੀ ਜਮੀਨ ਉਪਰ ਕੀਤੀ ਗਈ ਨਜਾਇਜ਼ ਉਸਾਰੀ ਨੂੰ ਪੁਲਿਸ ਸੁਰੱਖਿਆ ਦੀ ਮੌਜੂਦਗੀ ਵਿੱਚ ਸਬੰਧਤ
ਸਮਾਣਾ ਦੇ ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵਲੋਂ ਬਣਾਈ ਗਈ ਨਜਾਇਜ਼ ਉਸਾਰੀ ਨੂੰ ਢਾਹੁਣ ਮੌਕੇ ਤਾਇਨਾਤ ਪੁਲਿਸ ਫੋਰਸ।


ਸਮਾਣਾ, 04 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਮਾਣਾ ਦੇ ਪਿੰਡ ਮੁਰਾਦਪੁਰ ਵਿਖੇ ਦੋ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਾਲੀ ਕਮਾਈ ਨਾਲ ਪਿੰਡ ਦੀ ਪੰਚਾਇਤੀ ਜਮੀਨ ਉਪਰ ਕੀਤੀ ਗਈ ਨਜਾਇਜ਼ ਉਸਾਰੀ ਨੂੰ ਪੁਲਿਸ ਸੁਰੱਖਿਆ ਦੀ ਮੌਜੂਦਗੀ ਵਿੱਚ ਸਬੰਧਤ ਵਿਭਾਗ ਵੱਲੋਂ ਢੁਹਾਅ ਦਿੱਤਾ ਗਿਆ। ਜੇ. ਸੀ. ਬੀ. ਮਸ਼ੀਨ ਨਾਲ ਨਜਾਇਜ਼ ਉਸਾਰੀ ਢਾਹੇ ਜਾਣ ਸਮੇਂ ਪੁਲਿਸ ਸੁਰੱਖਿਆ ਦੀ ਅਗਵਾਈ ਕਰਦਿਆਂ ਐਸ.ਪੀ. ਸਥਾਨਕ ਵੈਭਵ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਅਜਿਹੇ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਕੇ ਬਣਾਈ ਕਾਲੀ ਕਮਾਈ ਨਾਲ ਕੀਤੀਆਂ ਗਈਆਂ ਨਜਾਇਜ਼ ਉਸਾਰੀਆਂ ਉਪਰ ਲਗਾਤਾਰ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਐਸ.ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਪਿੰਡ ਮੁਰਾਦਪੁਰ ਦੇ ਜਿਹੜੇ ਨਸ਼ਾ ਤਸਕਰਾਂ ਦੀ ਨਜਾਇ਼ਜ ਊਸਾਰੀ ਢਾਹੁਣ ਲਈ ਸਬੰਧਤ ਵਿਭਾਗ ਵੱਲੋਂ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ, ਉਨ੍ਹਾਂ ਵਿਰੁੱਧ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਤਰਸੇਮ ਸਿੰਘ ਉਰਫ਼ ਟੁੰਡਾ ਪੁੱਤਰ ਗੁਰਦੇਵ ਸਿੰਘ ਵਿਰੁੱਧ 8 ਕੇਸ ਦਰਜ ਹਨ ਜਦਕਿ ਬਲਬੀਰ ਸਿੰਘ ਉਰਫ਼ ਮਾਹੀ, ਕਾਲਾ ਪੁੱਤਰ ਮਹਿੰਦਰ ਸਿੰਘ ਵਿਰੁੱਧ 4 ਕੇਸ ਦਰਜ ਹਨ ਅਤੇ ਇਨ੍ਹਾਂ ਨੇ ਪੰਚਾਇਤੀ ਜਮੀਨ ਉਪਰ ਨਜਾਇਜ਼ ਉਸਾਰੀ ਕੀਤੀ ਹੋਈ ਸੀ, ਜਿਸ ਨੂੰ ਢਾਹੁਣ ਲਈ ਸਬੰਧਤ ਵਿਭਾਗ ਨੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ।

ਐਸ.ਪੀ. ਵੈਭਵ ਚੌਧਰੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਨਸ਼ੇ ਵੇਚਣ ਦੇ ਕਾਲੇ ਕਾਰੋਬਾਰ ਛੱਡ ਦੇਣ ਨਹੀਂ ਤਾਂ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਵੀ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਦੀ ਜਮਾਨਤ ਨਾ ਕਰਵਾਈ ਜਾਵੇ। ਇਸੇ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾਣ ਕਾਰਨ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਿਸ ਸਦਕਾ ਉਨ੍ਹਾਂ ਨੂੰ ਉਮੀਦ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande