ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਸਾਲ ਵਿੱਚ ਪੱਟੀ ਹਲਕੇ ਦੇ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ
ਪੱਟੀ/ਤਰਨਤਾਰਨ, 04 ਜਨਵਰੀ (ਹਿੰ. ਸ.)। ਨਵੇਂ ਸਾਲ ਵਿੱਚ ਵਿਧਾਨ ਸਭਾ ਹਲਕਾ ਪੱਟੀ ਨੂੰ ਦੇ ਵਿਕਾਸ ਨੂੰ ਨਵਾਂ ਹੁਲਾਰਾ ਦਿੰਦੇ ਹੋਏ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕੇ ਦੀਆਂ 20 ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗਰੇਡ ਕਰਨ ਦੇ ਪ੍ਰੋਜੈਕਟਾਂ ਦੇ ਨੀਂਹ
1305.63 ਲੱਖ ਰੁਪਏ ਦੀ ਲਾਗਤ ਨਾਲ 62.65 ਕਿਲੋਮੀਟਰ ਲੰਬੀਆਂ 20 ਸੜਕਾਂ ਨੂੰ ਅਪਗਰੇਡ ਕਰਨ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ


ਪੱਟੀ/ਤਰਨਤਾਰਨ, 04 ਜਨਵਰੀ (ਹਿੰ. ਸ.)। ਨਵੇਂ ਸਾਲ ਵਿੱਚ ਵਿਧਾਨ ਸਭਾ ਹਲਕਾ ਪੱਟੀ ਨੂੰ ਦੇ ਵਿਕਾਸ ਨੂੰ ਨਵਾਂ ਹੁਲਾਰਾ ਦਿੰਦੇ ਹੋਏ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕੇ ਦੀਆਂ 20 ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗਰੇਡ ਕਰਨ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਹਲਕੇ ਦੀਆਂ ਇਨ੍ਹਾਂ ਵੱਖ-ਵੱਖ 20 ਸੜਕਾਂ ਜਿਨ੍ਹਾਂ ਦੀ ਲੰਬਾਈ 62.65 ਕਿਲੋਮੀਟਰ ਹੈ ਦੀ ਮੁਰੰਮਤ ਅਤੇ ਅਪਗਰੇਡ ਕਰਨ ਉੱਪਰ 1305.63 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

ਹਲਕੇ ਦੀਆਂ ਸੜਕਾਂ ਨੂੰ ਅਪਗਰੇਡ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੱਟੀ ਵਿਖੇ 1 ਸੰਪਰਕ ਸੜਕ, ਚੂਸਲੇਵੜ ਵਿਖੇ 1 ਸੜਕ, ਧਾਰੀਵਾਲ ਦੀਆਂ 4 ਸੜਕਾਂ, ਸੰਗਵਾਂ ਦੀ ਇੱਕ ਸੜਕ, ਭਾਊਵਾਲ ਦੀਆਂ 2 ਸੜਕਾਂ, ਤੂਤ ਦੀਆਂ 2 ਸੜਕਾਂ, ਰਸੂਲਪੁਰ ਦੀਆਂ ਤਿੰਨ ਸੜਕਾਂ, ਝੁੱਗੀਆਂ ਨੂਰ ਮੁਹੰਮਦ ਦੀਆਂ ਤਿੰਨ ਸੜਕਾਂ, ਸੀਤੋਮੇਹ ਝੁੱਗੀਆਂ ਦੀ ਇੱਕ ਸੜਕ ਅਤੇ ਕੋਟ ਬੁੱਢਾ ਦੀਆਂ ਤਿੰਨ ਸੜਕਾਂ ਨੂੰ 1305.63 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀਆਂ ਸੜਕਾਂ ਪਿਛਲੇ ਲੰਮੇ ਸਮੇਂ ਤੋਂ ਟੁੱਟੀਆਂ ਹੋਈਆਂ ਸਨ ਅਤੇ ਪਿੱਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਮਾਨ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਸਾਰੀਆਂ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ ਜਿਸ ਨਾਲ ਇਲਾਕਾ ਵਾਸੀਆਂ ਦੇ ਨਾਲ ਸਾਰੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ।

ਨੀਂਹ ਪੱਥਰ ਰੱਖਣ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਹੋਰ ਮੁਹਤਬਰ ਵੀ ਹਾਜ਼ਰ ਸਨ।

----------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande