ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੀ ਜਨਤਾ ਬੇਹੱਦ ਖੁਸ਼: ਵਿਧਾਇਕ ਸਰਵਨ ਸਿੰਘ ਧੁੰਨ
ਖੇਮਕਰਨ/ਤਰਨਤਾਰਨ, 04 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੀ ਜਨਤਾ ਬੇਹੱਦ ਖੁਸ਼ ਹੈ ਅਤੇ ਇਹੀ ਕਾਰਨ ਹੈ ਕਿ ਹਰ ਵਰਗ ਦੇ ਲੋਕ ਭਗਵੰਤ ਸਿੰਘ ਮਾਨ ਦੀ ਵਿਕਾਸਮਈ ਸੋਚ ਨਾਲ ਜੁੜ ਰਹੇ ਹਨ। ਇਹ ਪ੍
ਵਿਧਾਇਕ ਸਰਵਨ ਸਿੰਘ ਧੁੰਨ ਕਾਂਗਰਸੀ ਪਰਿਵਾਰ ਨੂੰ ਆਪ ਪਾਰਟੀ ’ਚ ਸ਼ਾਮਲ ਕਰਨ ਉਪਰੰਤ।


ਖੇਮਕਰਨ/ਤਰਨਤਾਰਨ, 04 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੀ ਜਨਤਾ ਬੇਹੱਦ ਖੁਸ਼ ਹੈ ਅਤੇ ਇਹੀ ਕਾਰਨ ਹੈ ਕਿ ਹਰ ਵਰਗ ਦੇ ਲੋਕ ਭਗਵੰਤ ਸਿੰਘ ਮਾਨ ਦੀ ਵਿਕਾਸਮਈ ਸੋਚ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਿੰਡ ਬੇਗੇਪੁਰ ਵਿਖੇ ਸਰਪੰਚ ਸੁਖਚੈਨ ਸਿੰਘ ਬੇਗੇਪੁਰ ਦੀ ਪ੍ਰੇਰਨਾ ਸਦਕਾ 5 ਕਾਂਗਰਸੀ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਇਸ ਸਾਲ ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ।

ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੈ ਜੋ ਆਪਣੇ ਹਰੇਕ ਪਰਿਵਾਰ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉੱਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਅਤੇ ਮਾਨ ਸਰਕਾਰ ਸਮਰਪਣ ਭਾਵਨਾ ਨਾਲ ਇਹ ਫ਼ਰਜ਼ ਨਿਭਾ ਰਹੀ ਹੈ।

ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿੱਚ ਵੱਡਾ ਪਰਿਵਰਤਨ ਦੱਸਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਵਿੱਚ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐਫ.) ਨੂੰ ਅਨਮੋਲ ਜ਼ਿੰਦਗੀਆਂ ਬਚਾਉਣ ਵਾਲੀ ਫੋਰਸ ਦੱਸਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਇਸ ਫੋਰਸ ਦੇ ਬਣਨ ਨਾਲ ਸੈਂਕੜੇ ਜਾਨਾਂ ਬਚੀਆਂ ਹਨ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਐਫ. ਦੇ ਬਣਨ ਨਾਲ 48 ਫ਼ੀਸਦੀ ਦੀ ਕਮੀ ਆਈ ਹੈ ਜੋ ਦੂਜੇ ਸੂਬਿਆਂ ਲਈ ਵੀ ਮਿਸਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਮਾਨ ਸਰਕਾਰ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande