
ਫ਼ਰੀਦਕੋਟ /ਕੋਟਕਪੂਰਾ/ਜੈਤੋ 04 ਜਨਵਰੀ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਕਲੇਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਧਾਰਮਿਕ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਲੋਕਾਂ ਦੀ ਧਾਰਮਿਕ ਆਸਥਾ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਸਮਾਜਿਕ ਸਾਂਝ ਹੋਰ ਮਜ਼ਬੂਤ ਹੋ ਰਹੀ ਹੈ।
ਸਪੀਕਰ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕ-ਹਿਤ ਵਿੱਚ ਅਜਿਹੀਆਂ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ।
ਇਸੇ ਤਰਾ ਫ਼ਰੀਦਕੋਟ ਹਲਕੇ ਦੇ ਪਿੰਡ ਹਸਨਭੱਟੀ ਅਤੇ ਜੈਤੋ ਹਲਕੇ ਦੇ ਪਿੰਡ ਔਲਖ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੇ ਜੱਥੇ ਨਾਲ ਬੱਸਾਂ ਰਵਾਨਾ ਹੋਈਆਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ