ਪੰਜਾਬ ਦੇ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਨੋਟਿਸ ਜਾਰੀ, 15 ਜਨਵਰੀ ਨੂੰ ਸਕੱਤਰੇਤ ’ਚ ਪੇਸ਼ ਹੋਣ ਦਾ ਹੁਕਮ
ਚੰਡੀਗੜ੍ਹ, 05 ਜਨਵਰੀ (ਹਿੰ.ਸ.)। ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੇ ਗਾਇਬ ਹੋਣ ਦੇ ਮਾਮਲੇ ਨੇ ਸੋਮਵਾਰ ਨੂੰ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰਕੇ ਅਕਾ
ਅਕਾਲ ਤਖ਼ਤ ਸਾਹਿਬ ਦਾ ਪੱਤਰ


ਚੰਡੀਗੜ੍ਹ, 05 ਜਨਵਰੀ (ਹਿੰ.ਸ.)। ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੇ ਗਾਇਬ ਹੋਣ ਦੇ ਮਾਮਲੇ ਨੇ ਸੋਮਵਾਰ ਨੂੰ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰਕੇ ਅਕਾਲ ਤਖ਼ਤ ਸਕੱਤਰੇਤ ਵਿੱਚ ਤਲਬ ਕਰ ਲਿਆ। ਭਗਵੰਤ ਮਾਨ 'ਤੇ ਪੰਥ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ। ਭਗਵੰਤ ਮਾਨ ਨੂੰ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ।ਸੋਮਵਾਰ ਨੂੰ ਅਕਾਲ ਤਖ਼ਤ ਸਕੱਤਰੇਤ ਤੋਂ ਮੁੱਖ ਮੰਤਰੀ ਦੇ ਨਾਮ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਚੱਲ ਰਹੇ ਪੰਥਕ ਮਾਮਲੇ ਸਬੰਧੀ ਗੱਲ ਕਰਦਿਆਂ ਤੁਹਾਡੇ ਵੱਲੋਂ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਸਰਬਉੱਚਤਾ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਦਸਵੰਧ ਦੇ ਸਿਧਾਂਤ “ਗੁਰੂ ਕੀ ਗੋਲਕ” ਵਿਰੁੱਧ ਵਾਰ-ਵਾਰ ਬਹੁਤ ਹੀ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਤੁਹਾਡੀਆਂ ਕੁਝ ਇਤਰਾਜ਼ਯੋਗ ਵੀਡੀਓ ਸਾਹਮਣੇ ਆਈਆਂ ਹਨ, ਜਿਸ ਵਿੱਚ ਤੁਸੀਂ ਸਿੱਖ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਗਤੀਵਿਧੀ ਕਰਦੇ ਨਜ਼ਰ ਆ ਰਹੇ ਹੋ। ਜਿਸ ਸਬੰਧੀ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਤੁਸੀਂ ਪੰਜਾਬ ਅੰਦਰ ਇੱਕ ਸੰਵਿਧਾਨਕ ਉੱਚ-ਅਹੁਦੇ ਉੱਤੇ ਬੈਠੇ ਹੋ, ਤੁਹਾਡੇ ਵੱਲੋਂ ਕੀਤੇ ਸਿੱਖ ਵਿਰੋਧੀ ਪ੍ਰਗਟਾਵੇ ਤੁਹਾਡੇ ਅੰਦਰ ਦੇ ਰਾਜ ਹੈਂਕੜ ਨੂੰ ਦਰਸਾਉਂਦੇ ਹਨ। ਕਿਉਂਕਿ ਤੁਸੀਂ ਪਤਿਤ ਹੋਂ ਅਤੇ ਸਿੱਖ ਰਵਾਇਤ ਅਨੁਸਾਰ ਤੁਹਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨਮੁਖ ਪੇਸ਼ ਨਹੀਂ ਕੀਤਾ ਜਾ ਸਕਦਾ। ਇਸ ਲਈ 15 ਜਨਵਰੀ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ਉੱਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande