ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਹੁਸ਼ਿਆਰਪੁਰ, 05 ਜਨਵਰੀ (ਹਿੰ. ਸ.)। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਾਡਲ ਟਾਊਨ ਸਥਿਤ ਆਪਣੇ ਦਫਤਰ ਵਿੱਚ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਤੇ ਜ਼ਿਲ੍ਹੇ ਦੇ ਹੋਰਨਾਂ ਹਲਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ''ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਡਾ.
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।


ਹੁਸ਼ਿਆਰਪੁਰ, 05 ਜਨਵਰੀ (ਹਿੰ. ਸ.)। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਾਡਲ ਟਾਊਨ ਸਥਿਤ ਆਪਣੇ ਦਫਤਰ ਵਿੱਚ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਤੇ ਜ਼ਿਲ੍ਹੇ ਦੇ ਹੋਰਨਾਂ ਹਲਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਲਈ ਸਰਕਾਰ ਹੈ, ਅਤੇ ਇਸ ਦਾ ਇਕੋ-ਇਕ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੇ ਕੰਮ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੂਰੇ ਹੋਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਕੀਤੇ ਜਾ ਰਹੇ ਹਨ ਅਤੇ ਸਰਕਾਰ ਦਾ ਧਿਆਨ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਪੂਰੀ ਤਰ੍ਹਾਂ ਕੇਂਦਰਿਤ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦੁਆਰਾ ਕਦੇ ਨਹੀਂ ਦਿੱਤਾ ਗਿਆ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੇ ਜਾਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਜਵਾਬ ਦੇ ਬਣਾਇਆ ਜਾ ਰਿਹਾ ਹੈ ਜਦ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਵਿੱਚ ਲਿੰਕ ਸੜਕਾਂ ਦੇ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਪਿੰਡਾਂ ਅਤੇ ਕਸਬਿਆਂ ਵਿੱਚ ਕੰਮ ਕੀਤਾ ਜਾਵੇਗਾ, ਜਿਨ੍ਹਾਂ ਨੂੰ ਵਿਕਾਸ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਕੰਮ ਸਿਰਫ਼ ਲੋਕਾਂ ਦੀ ਗੱਲ ਸੁਣਨਾ ਨਹੀਂ ਹੈ, ਸਗੋਂ ਉਸ ਕੰਮ ਨੂੰ ਪੂਰਾ ਕਰਨਾ ਹੈ, ਜਿਸ ਲਈ ਲੋਕਾਂ ਨੇ ਸਾਨੂੰ ਚੁਣਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਨੇਤਾਵਾਂ ਅਤੇ ਪਾਰਟੀਆਂ ਦੇ ਦਿਨ ਹੁਣ ਪੁੱਗ ਗਏ ਹਨ, ਕਿਉਂਕਿ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਗੱਲਾਂ ਕਰਨ ਵਾਲੇ ਲੋਕ ਕਦੀ ਕੰਮ ਨਹੀਂ ਕਰ ਸਕਦੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande