ਸਿਵਲ ਸਰਜਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਮੀਟਿੰਗ
ਬਰਨਾਲਾ, 05 ਜਨਵਰੀ (ਹਿੰ. ਸ.)। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਹੇਠ
ਸਿਵਲ ਸਰਜਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਮੀਟਿੰਗ ਦੌਰਾਨ,।


ਬਰਨਾਲਾ, 05 ਜਨਵਰੀ (ਹਿੰ. ਸ.)। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ।

ਇਸ ਮੀਟਿੰਗ 'ਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 10 ਲੱਖ ਰੁਪਏ ਤੱਕ ਇਲਾਜ, ਆਮ ਆਦਮੀ ਕਲੀਨਿਕ ਵਿੱਚ ਗਰਭਵਤੀ ਔਰਤਾਂ ਦਾ ਚੈੱਕਅਪ ਕਰਨ, ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ 50 ਸਾਲ ਤੋਂ ਵੱਧ ਉਮਰ ਦੇ ਵੱਧ ਤੋਂ ਵੱਧ ਲੋਕਾਂ ਦੀ ਜਾਂਚ ਕਰਨ ਅਤੇ ਮੋਤੀਆ ਦੇ ਅਪ੍ਰੇਸ਼ਨ ਕਰਨ, ਜੱਚਾ-ਬੱਚਾ ਸੇਵਾਵਾਂ ਅਤੇ ਟੀਕਾਕਰਨ, ਸੰਸਥਾਗਤ ਜਣੇਪੇ ਕਰਾਉਣ ਲਈ ਪ੍ਰੇਰਿਤ ਕਰਨ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਕਰਨ, ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਲਈ ਟੀਕਾਕਰਨ ਅਤੇ ਜਾਗਰੂਕ ਕਰਨ, ਬਜ਼ੁਰਗਾਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਸਮੇਂ ਸਿਰ ਜਾਂਚ ਅਤੇ ਇਲਾਜ, ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ, ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਕੂਲਾਂ 'ਚ ਬੱਚਿਆਂ ਨੂੰ ਜਾਗਰੂਕ ਕਰਨ ਬਾਰੇ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਪੀ ਐਨ ਡੀ ਟੀ ਐਕਟ ਬੇਟੀ ਬਚਾਓ ਬਾਰੇ ਜਾਗਰੂਕ ਕਰਨ,ਟੀ ਬੀ ਦੀ ਬਿਮਾਰੀ ਨੂੰ ਸਮਾਜ ਚੋਂ ਖਤਮ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਪ੍ਰੈਸ ਕਵਰੇਜ਼ ਅਤੇ ਗਰੁੱਪ ਮੀਟਿੰਗਾਂ ਰਾਂਹੀ ਜਾਗਰੂਕ ਕਰਨ ਬਾਰੇ ਕਿਹਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande