
ਸ੍ਰੀ ਮੁਕਤਸਰ ਸਾਹਿਬ, 05 ਜਨਵਰੀ (ਹਿੰ. ਸ.)। ਭਾਰਤ ਦੇ ਮਾਣਯੋਗ ਚੀਫ ਜਸਟਿਸ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮਾਨਯੋਗ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਰੈਲੀ ਕੱਢੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ, ਜੂਡੀਸ਼ੀਅਲ ਅਫਸਰ ਸਾਹਿਬਾਨ, ਸੀਨੀਅਰ ਪੁਲਿਸ ਕਪਤਾਨ, ਵਕੀਲ ਸਾਹਿਬਾਨ, ਪੈਰਾ ਲੀਗਲ ਵਲੰਟੀਅਰਜ, ਐੱਨ.ਸੀ.ਸੀ ਦੇ ਬੱਚੇ, ਸਮੇਤ ਸਟਾਫ ਨੇ ਵੀ ਭਾਗ ਲਿਆ। ਇਹ ਰੈਲੀ ਸੈਸ਼ਨ ਹਾਊਸ ਤੋਂ ਲੈ ਕੇ ਬਜਾਰਾਂ ਵਿੱਚ ਹੁੰਦੀ ਹੋਈ ਕੇਹਰ ਸਿੰਘ ਚੌਂਕ ਤੱਕ ਕੱਢੀ ਗਈ।
ਮਾਨਯੋਗ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਮੁਕਤਸਰ ਸਾਹਿਬ, ਅਭਿਜੀਤ ਕਪਲਿਸ਼, ਮਾਨਯੋਗ ਡਿਪਟੀ ਕਮਿਸਨਰ, ਸ੍ਰੀ ਮੁਕਤਸਰ ਸਾਹਿਬ, ਅਭੀਮੰਨੂ ਰਾਣਾ, ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਉੱਥੇ ਹਾਜ਼ਰ ਆਮ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਅਤੇ ਕਚਹਿਰੀਆਂ ਦਾ ਨਸ਼ਿਆ ਨੂੰ ਸਮਾਜ ਵਿੱਚੋਂ ਖਤਮ ਕਰਨ ਪ੍ਰਤੀ ਇਕ ਅਹਿਮ ਭੂਮਿਕਾ ਹੈ ਜੋ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਬਾਖੂਬੀ ਨਿਭਾਈ ਜਾ ਰਹੀ ਹੈ। ਇਸ ਮੌਕੇ ਉਹਨਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਖਿਲਾਫ ਆਵਾਜ ਬੁਲੰਦ ਕਰੀਏ ਤਾਂ ਜੋ ਸਾਡੀ ਨੌਜਵਾਨ ਪੀੜੀ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਉਹਨਾਂ ਨੂੰ ਚੰਗੇ ਪਾਸੇ ਲਾ ਸਕੀਏ ।
ਇਸ ਰੈਲੀ ਵਿੱਚ ਜੂਡੀਸ਼ੀਅਲ ਅਫਸਰ ਸਾਹਿਬਾਨ ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਮਿਸ: ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਰਮਨ ਸ਼ਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਨੀਰਜ ਕੁਮਾਰ ਸਿੰਗਲਾ, ਅਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਰਾਜਬੀਰ ਕੌਰ, ਵਧੀਕ ਸਿਵਲ ਜੱਜ (ਸੀਨੀ.ਡਵੀ.); ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਮਿਸ: ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਧਲਵੰਤ ਸਿੰਘ ਉੱਪਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ, ਸੁਭਮ ਸ਼ਰਮਾ, ਜ਼ਿਲ੍ਹਾ ਬਾਰ ਸੈਕਟਰੀ ਨੇ ਵੀ ਇਸ ਰੈਲੀ ਵਿੱਚ ਭਾਗ ਲਿਆ।
ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆ ਇਹ ਮੁਹਿੰਮ ‘ਯੂਥ ਅਗੇਂਸਟ ਡਰੱਗਸ’ ਮਿਤੀ 06.12.2025 ਤੋਂ ਮਿਤੀ 06.01.2026 ਤੱਕ ਚਲਾਈ ਜਾ ਰਹੀ ਹੈ ਜਿਸ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਕਾਲਜ, ਸਕੂਲ, ਜਿਲ੍ਹਾ ਜੇਲ, ਨਸ਼ਾ ਛਡਾਓ ਕੇਂਦਰ, ਵੱਖ ਵੱਖ ਪਿੰਡਾ ਵਿੱਚ ਅਤੇ ਹੋਰ ਵੱਖ ਵੱਖ ਧਾਰਮਿਕ ਸਥਾਨ ਜਿੱਥੇ ਆਮ ਲੋਕ ਆਉਂਦੇ ਹਨ ਉੱਥੇ ਵੀ ਇਸ ਸਬੰਧੀ ਲੋਕਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਗਿਆ ਹੈ ਅਤੇ ਮਿਤੀ 06.01.2026 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਵਿਖੇ ਪ੍ਰੋਗਰਾਮ ਕੀਤਾ ਜਾਣਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਾਡਾ ਸਭ ਦਾ ਵਡਮੁੱਲਾ ਯੋਗਦਾਨ ਲੋੜੀਂਦਾ ਹੈ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਯੂਵਾ ਪੀੜ੍ਹੀ ਨਸ਼ੇ ਨੂੰ ਮਨਾ ਕਰ ਦੇਵੇ ਤਾਂ ਨਸ਼ਾ ਬੁਣਾਉਣ ਅਤੇ ਸਪਲਾਈ ਕਰਨ ਵਾਲਿਆਂ ਦਾ ਧੰਦਾ ਹੋਲੀ-ਹੋਲੀ ਬੰਦ ਹੋ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ