ਗੁਰੂ ਗੋਬਿੰਦ ਸਿੰਘ ਪਾਰਕ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗਰਾਂਟ ਜਾਰੀ: ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 05 ਜਨਵਰੀ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਚ ਲੋਕ ਭਲਾਈ ਦੇ ਕੰਮਾਂ ਤਹਿਤ ਫੰਡਾਂ ਦੇ ਗੱਫੇ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਇਸ ਤਹਿਤ ਅੱਜ ਇਸ ਇਤਿਹਾਸਕ ਸ਼ਹਿਰ ਦੇ ਕੋਟਕਪੂਰਾ ਚੌਂਕ ਦੇ ਨਜਦੀਕ ਗੁਰੂ ਗੋਬਿੰਦ
ਗੁਰੂ ਗੋਬਿੰਦ ਸਿੰਘ ਪਾਰਕ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗਰਾਂਟ ਜਾਰੀ ਕਰਦੇ ਹੋਏ ਵਿਧਾਇਕ ਕਾਕਾ ਬਰਾੜ।


ਸ੍ਰੀ ਮੁਕਤਸਰ ਸਾਹਿਬ, 05 ਜਨਵਰੀ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਚ ਲੋਕ ਭਲਾਈ ਦੇ ਕੰਮਾਂ ਤਹਿਤ ਫੰਡਾਂ ਦੇ ਗੱਫੇ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਇਸ ਤਹਿਤ ਅੱਜ ਇਸ ਇਤਿਹਾਸਕ ਸ਼ਹਿਰ ਦੇ ਕੋਟਕਪੂਰਾ ਚੌਂਕ ਦੇ ਨਜਦੀਕ ਗੁਰੂ ਗੋਬਿੰਦ ਸਿੰਘ ਪਾਰਕ ਨੂੰ ਹੋਰ ਖੁਬਸੂਰਤ ਬਨਾਉਣ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹਨਾਂ ਗਲਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਸਬੰਧੀ 50 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪਦੇ ਵੱਕਤ ਕੀਤਾ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਜਿਥੇ ਸ਼ਹਿਰ ਦੀ ਦਿੱਖ ਵਿੱਚ ਸੁਧਾਰ ਹੋਵੇਗਾ, ਉਥੇ ਨਾਲ ਹੀ ਸ਼ਹਿਰ ਦੇ ਲੋਕਾਂ ਨੂੰ ਸੈਰ ਕਰਨ ਲਈ ਵਧੀਆ ਥਾਂ ਮਿਲੇਗੀ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਵਲੋਂ ਇਸ ਪਾਰਕ ਦੀ ਖੁਬਸੂਰਤੀ ਵਿੱਚ ਚਾਰ ਚੰਨ ਲਾਉਣ ਲਈ ਜੋ ਪੈਸੇ ਦੀ ਮੰਗ ਕੀਤੀ ਗਈ ਸੀ, ਉਸਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਖਾਸ ਕਰ ਬਜੁਰਗਾਂ ਅਤੇ ਨੌਜਵਾਨਾਂ ਨੂੰ ਇਸ ਪੈਸੇ ਨਾਲ ਬਨਾਈ ਜਾਣ ਵਾਲੀ ਇਸ ਸੈਰਗਾਹ ਦਾ ਆਪਣੀ ਸਿਹਤ ਅਤੇ ਬੱਚਿਆ ਦੇ ਖੇਡਣ ਲਈ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਇਸ ਦੇ ਨਾਲ ਉਨ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਵੀ ਬੇਨਤੀ ਕੀਤੀ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਿਆ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande