ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤਲਬ
ਅੰਮ੍ਰਿਤਸਰ ਸਾਹਿਬ, 05 ਜਨਵਰੀ (ਹਿੰ. ਸ.)। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਿਛਲੇ ਸਮੇਂ ਦੌਰਾਨ ਚੱਲ ਰਹੇ ਇਕ ਸੰਜੀਦਾ ਪੰਥਕ ਮਾਮਲੇ ਸਬੰਧੀ ਗੱਲ ਕਰਦਿਆਂ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।


ਅੰਮ੍ਰਿਤਸਰ ਸਾਹਿਬ, 05 ਜਨਵਰੀ (ਹਿੰ. ਸ.)। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਿਛਲੇ ਸਮੇਂ ਦੌਰਾਨ ਚੱਲ ਰਹੇ ਇਕ ਸੰਜੀਦਾ ਪੰਥਕ ਮਾਮਲੇ ਸਬੰਧੀ ਗੱਲ ਕਰਦਿਆਂ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਿਆਦਾ ਤੇ ਸਰਬਉੱਚਤਾ ਅਤੇ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਦਸਵੰਧ ਦੇ ਸਿਧਾਂਤ ਗੁਰੂ ਕੀ ਗੋਲਕ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਗਿਆ ਹੈ।

ਇਸ ਗੱਲ ਦਾ ਪ੍ਰਗਟਾਵਾ ਇੱਥੇ ਅਕਾਲ ਤਖਤ ਸਾਹਿਬ ਸਕਤਰੇਤ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਮੌਜੂਦਗੀ ’ਚ ਜਥੇਦਾਰ ਗੜਗੱਜ ਨੇ ਗੱਲਬਾਤ ਕਰਦਿਆਂ ਕੀਤਾ। ਪ੍ਰਾਪਤ ਫਿਰ ਬਿਆਨ ਅਨੁਸਾਰ ਇਸ ਸਬੰਧੀ ਅਕਾਲ ਤਖਤ ਸਾਹਿਬ ਸਕਤਰੇਤ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਤਾਂ ਕੀਤੀ ਜਾ ਰਹੀ ਹੈ ਕਿ, ਬੀਤੇ ਦਿਨੀਂ ਮੁੱਖ ਮੰਤਰੀ ਦੀਆਂ ਕੁੱਝ ਇਤਰਾਜ਼ਯੋਗ ਵੀਡੀਓ ਸਾਹਮਣੇ ਆਈਆਂ ਹਨ, ਜਿਸ ਵਿਚ ਉਹ ਸਿੱਖ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਤੇ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਗਤੀਵਿਧੀ ਕਰਦੇ ਨਜ਼ਰ ਆ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande