
ਤਰਨਤਾਰਨ, 05 ਜਨਵਰੀ (ਹਿੰ. ਸ.)। ਨਵੇਂ ਸਾਲ 2026 ਦੀ ਆਮਦ ਮੌਕੇ ਦਫਤਰ ਸਿਵਲ ਸਰਜਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠ ਉਪਰੰਤ ਸਰਬੱਤ ਦੇ ਭਲੇ ਅਤੇ ਨਾਗਰਿਕਾਂ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਸੰਧੂ, ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ, ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖਹਿੜਾ ਅਤੇ ਡਾਕਟਰ ਗਗਨਦੀਪ ਕੌਰ ਤੋਂ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਸੰਧੂ ਨੇ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਇੱਕ ਨਾਗਰਿਕ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਸਿਹਤ ਕ੍ਰਾਂਤੀ ਰਾਹੀਂ ਸੂਬਾ ਸਰਕਾਰ ਵੱਲੋਂ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨਵੇਂ ਸਾਲ ਮੌਕੇ ਸਾਨੂੰ ਸਾਰਿਆਂ ਨੂੰ ਚੰਗੀ ਸਿਹਤ ਅਤੇ ਸਾਫ ਸੁਥਰੇ ਆਲੇ ਦੁਆਲੇ ਦਾ ਅਹਿਦ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਾਂਗੇ ਤਾਂ ਸਾਡੀ ਸਿਹਤ ਹਮੇਸ਼ਾ ਤੰਦਰੁਸਤ ਰਹੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ