ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਸਾਡਾ ਮੁੱਢਲਾ ਫਰਜ਼: ਚੇਅਰਮੈਨ ਰਿੰਟੂ
ਅੰਮ੍ਰਿਤਸਰ, 05 ਜਨਵਰੀ (ਹਿੰ. ਸ.)। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਸਰਕਾਰੀ ਪਹਿਲ ਸਕੂਲ ਰਿਸੋਰਸ ਸੈਂਟਰ ਕਰਮਪੁਰਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰ
ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਲਗਾਏ ਵਿਸ਼ੇਸ਼ ਕੈਂਪ ਦਾ ਦ੍ਰਿਸ਼।


ਅੰਮ੍ਰਿਤਸਰ, 05 ਜਨਵਰੀ (ਹਿੰ. ਸ.)। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਸਰਕਾਰੀ ਪਹਿਲ ਸਕੂਲ ਰਿਸੋਰਸ ਸੈਂਟਰ ਕਰਮਪੁਰਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਮੈਂ ਇਨਾਂ ਲੋੜਵੰਦਾਂ ਦੇ ਕੰਮ ਆ ਸਕਿਆਂ ਹਾਂ। ਉਨਾਂ ਕਿਹਾ ਕਿ ਅੱਜ ਇਨਾਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਸਾਡਾ ਮੁੱਢਲਾ ਫਰਜ਼ ਹੈ ਅਤੇ ਇਹ ਸਾਡੇ ਸਮਾਜ ਦਾ ਇਕ ਅਹਿਮ ਹਿੱਸਾ ਹਨ।

ਉਨਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ 170 ਦਿਵਿਆਂਗ ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਪਹਿਲ ਸਕੂਲ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 302 ਉਪਕਰਨ ਜੋ ਕਿ ਕਰੀਬ 28 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ।

ਰਿੰਟੂ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 28 ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈਸਾਈਕਲ, 34 ਵਿਅਕਤੀਆਂ ਨੂੰ ਟ੍ਰਾਈਸਾਈਕਲ, 40 ਵਿਅਕਤੀਆਂ ਨੂੰ ਵਹੀਲ ਚੇਅਰ, 4 ਵਿਅਕਤੀਆਂ ਨੂੰ ਸੀਪੀ. ਚੇਅਰ, 48 ਵਿਅਕਤੀਆਂ ਨੂੰ ਟੀ.ਐਲ.ਐਮ. ਕਿਡਜ਼, 32 ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, 50 ਵਿਅਕਤੀਆਂ ਨੂੰ ਬੈਸਾਖੀਆਂ, 4 ਵਿਅਕਤੀਆਂ ਨੂੰ ਵਿਜ਼ੂਐਲ ਕਿੱਟ, 6 ਵਿਅਕਤੀਆਂ ਨੂੰ ਵਾਕਿੰਗ ਸਟਿੱਕ, 13 ਵਿਅਕਤੀਆਂ ਨੂੰ ਵਾਕਰ, 13 ਵਿਅਕਤੀਆਂ ਨੂੰ ਰੋਲੇਟਰ, 15 ਵਿਅਕਤੀਆਂ ਨੂੰ ਕੁਸ਼ਨ, 1 ਵਿਅਕਤੀ ਨੂੰ ਟੇਟਰਾਪੋਡ ਅਤੇ 14 ਵਿਅਕਤੀਆਂ ਨੂੰ ਆਰਟੀਫਿਸ਼ੀਅਲ ਅੰਗ ਮੁਹੱਈਆ ਕਰਵਾਏ ਗਏ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande