
ਸ੍ਰੀ ਮੁਕਤਸਰ ਸਾਹਿਬ, 06 ਜਨਵਰੀ (ਹਿੰ. ਸ.)।
ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਅਤੇ ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਿੰਡ ਕੱਖਾਂਵਾਲੀ ਵਿੱਖੇ ਕਿਸਾਨ ਕ੍ਰੈਡਿਟ ਕਾਰਡ ਸਕੀਮ ਅਧੀਨ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਵਿਕਰਮ ਦੱਤ ਲੀਡ ਡਿਸਟ੍ਰਿਕਟ ਮੈਨੇਜਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਦੌਰਾਨ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਕਿਸਾਨ ਕ੍ਰੈਡਿਟ ਕਾਰਡ ਸਕੀਮ ਤਹਿਤ ਪਸ਼ੂਆਂ ਤੇ ਲੋਨ ਪ੍ਰਾਪਤ ਕਰਨ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਵੱਖ - ਵੱਖ ਪਸ਼ੂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ।
ਇਸ ਤੋਂ ਇਲਾਵਾ ਡਾ. ਪ੍ਰਸ਼ੋਤਮ ਕੁਮਾਰ ਵੈਟਨਰੀ ਅਫ਼ਸਰ ਨੇ ਰਾਸ਼ਟਰੀ ਪਸ਼ੂਧਨ ਯੋਜਨਾ ਅਧੀਨ ਬੱਕਰੀਆਂ, ਸੂਰਾਂ ਅਤੇ ਪੋਲਟਰੀ ਫਾਰਮ ਸਥਾਪਿਤ ਕਰਨ ਤੇ ਦਿੱਤੀ ਜਾ ਰਹੀ ਸਬਸਿਡੀ ਬਾਰੇ ਦੱਸਿਆ। ਡਾ. ਅਕਸ਼ੈ ਸਹਾਰਨ ਵੈਟਨਰੀ ਅਫ਼ਸਰ ਨੇ ਲਿੰਗ ਅਧਾਰਤ ਸੀਮਨ ਰਾਹੀਂ ਪਸ਼ੂਆਂ ਦੀ ਨਸਲ ਸੁਧਾਰ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਜਗਸੀਰ ਸਿੰਘ ਵੈਟਨਰੀ ਅਫ਼ਸਰ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ - ਸਮੇਂ ਤੇ ਕੀਤੀ ਜਾਂਦੀ ਪਸ਼ੂਆਂ ਦੀ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੱਤੀ।
ਮਨਵੀਰ ਸਿੰਘ ਅੰਬੂਜਾ ਫਾਉਂਡੇਸ਼ਨ ਵੱਲੋਂ ਕੈਂਪ ਦੌਰਾਨ ਹਾਜ਼ਰ ਪਸ਼ੂ ਪਾਲਕਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਰਵਿੰਦਰ ਸਿੰਘ , ਸਰਪੰਚ ਪਿੰਡ ਕੱਖਾਂਵਾਲੀ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿੱਚ 60 ਤੋਂ ਵੱਧ ਪਸ਼ੂ ਪਾਲਕਾਂ ਨੇ ਹਿੱਸਾ ਲਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ