ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਸਾਹਮਣੇ ਲੰਘਣ ਵਾਲੀ ਸੜਕ ਦਾ ਕੰਮ 15 ਦਿਨਾਂ ਵਿੱਚ ਹੋਵੇਗਾ ਸ਼ੁਰੂ
ਸੰਗਰੂਰ, 06 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਸਾਹਮਣੇ ਲੰਘਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਟੈਂਡਰ 1 ਜਨਵਰੀ ਨੂੰ ਖੋਲ੍ਹੇ ਜਾ ਚੁੱਕੇ ਹਨ। ਅਲਾਟਮੈਂਟ ਦੀ ਪ੍ਰਕਿਰਿਆ
ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਸਾਹਮਣੇ ਲੰਘਣ ਵਾਲੀ ਸੜਕ ਦਾ ਕੰਮ 15 ਦਿਨਾਂ ਵਿੱਚ ਹੋਵੇਗਾ ਸ਼ੁਰੂ


ਸੰਗਰੂਰ, 06 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਸਾਹਮਣੇ ਲੰਘਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਟੈਂਡਰ 1 ਜਨਵਰੀ ਨੂੰ ਖੋਲ੍ਹੇ ਜਾ ਚੁੱਕੇ ਹਨ। ਅਲਾਟਮੈਂਟ ਦੀ ਪ੍ਰਕਿਰਿਆ ਮੁਕੰਮਲ ਹੋਣ ਵਾਲੀ ਹੈ। ਉਹਨਾਂ ਕਿਹਾ ਕਿ ਇਸ ਸੜਕ ਦਾ 640 ਮੀਟਰ ਦਾ ਟੋਟਾ ਜਲ ਸਪਲਾਈ ਅਤੇ ਸੀਵਰੇਜ ਡਵੀਜ਼ਨ, ਸੰਗਰੂਰ ਵੱਲੋਂ ਜਰੂਰੀ ਪਾਈਪਾਂ ਪਾਉਣ ਲਈ ਤੋੜਿਆ ਗਿਆ ਸੀ, ਜਿਸ ਨੂੰ ਹੁਣ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਮੁੜ ਤੋਂ ਬਣਾਇਆ ਜਾ ਰਿਹਾ ਹੈ। ਸੜਕ ਬਣਾਉਣ ਲਈ ਜਲ ਸਪਲਾਈ ਅਤੇ ਸੀਵਰੇਜ ਡਵੀਜ਼ਨ, ਸੰਗਰੂਰ ਵੱਲੋਂ ਲੋੜੀਂਦੀ 1 ਕਰੋੜ 6 ਲੱਖ 74 ਹਜ਼ਾਰ 673 ਰੁਪਏ ਦੀ ਰਾਸ਼ੀ ਜਮ੍ਹਾਂ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੇ ਧਿਆਨ ਵਿੱਚ ਇੱਕ ਫੋਟੋ ਆਈ ਹੈ, ਜੋ ਕਿ ਏ ਆਈ (ਮਸ਼ਨੂਈ ਬੁੱਧੀ) ਨਾਲ ਤਿਆਰ ਕੀਤੀ ਗਈ ਹੈ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਪਰ ਘੁੰਮ (ਸਰਕੂਲੇਟ) ਰਹੀ ਹੈ। ਇਸ ਫੋਟੋ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੂੰ ਸ਼ਿਕਾਇਤ ਭੇਜ ਕੇ ਦੋਸ਼ੀ ਵਿਅਕਤੀ ਜਾਂ ਧਿਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਇਸ ਤਸਵੀਰ ਵਿੱਚ ਦਿਖਾਏ ਗਏ ਇਕ ਬੋਰਡ ਉੱਪਰ ਲਿਖਿਆ ਹੈ ਇਹ ਸੜਕ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹੀਂ ਬਣਵਾਈ। ਇਥੇ ਇਹ ਵੀ ਜਿਕਰਯੋਗ ਹੈ ਕਿ ਜਿਸ ਜਗ੍ਹਾ ਇਹ ਬੋਰਡ ਲੱਗਿਆ ਹੋਇਆ ਦਿਖਾਇਆ ਗਿਆ ਹੈ ਉਥੇ ਅਸਲ ਵਿੱਚ ਅਜਿਹਾ ਕੋਈ ਬੋਰਡ ਲੱਗਾ ਹੀ ਨਹੀਂ ਹੋਇਆ ਹੈ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਇਸ ਸ਼ਰਾਰਤ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਪਹਿਲੀ ਨਜ਼ਰੇ ਇਹ ਫੋਟੋ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਅਕਸ ਜਾਣ ਬੁੱਝ ਕੇ ਖ਼ਰਾਬ ਕਰਨ ਲਈ ਤਿਆਰ ਅਤੇ ਸਰਕੂਲੇਟ ਕੀਤੀ ਜਾ ਰਹੀ ਜਾਪਦੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਬਿਨਾ ਤਸਦੀਕ ਸੋਸ਼ਲ ਮੀਡੀਆ ਪੋਸਟਾਂ ਪਾਉਣ ਅਤੇ ਸ਼ੇਅਰ ਕਰਨ ਵਾਲਿਆਂ ਉੱਤੇ ਸਖ਼ਤ ਕਰਵਾਈ ਕੀਤੀ ਜਾਵੇਗੀ।

ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਨੇ ਵੀ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਅਜਿਹੀਆਂ ਮਨਘੜਤ ਫੋਟੋਆਂ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਪਾਉਣ ਅਤੇ ਸ਼ੇਅਰ ਕਰਨ ਤੋਂ ਵਰਜਿਆ ਹੈ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਸਾਈਬਰ ਸੈੱਲ, ਸੰਗਰੂਰ ਦੀ ਤਿੱਖੀ ਨਜ਼ਰ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande