
ਅੰਮ੍ਰਿਤਸਰ, 06 ਜਨਵਰੀ (ਹਿੰ. ਸ.)। ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਅਲਿਮਕੋ ਵਲੋਂ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਜੰਡਿਆਲਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਈ.ਟੀ.ਓ ਨੇ ਕਿਹਾ ਕਿ ਦਿਵਿਆਂਗ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ।
ਉਨਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 59 ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕਰੀਬ 10 ਲੱਖ ਰੁਪੲੈ ਦੇ 110 ਸਹਾਇਕ ਉਪਰਕਣ ਵੰਡੇ ਗਏ ਹਨ। ਉਨਾਂ ਦੱਸਿਆ ਕਿ ਜਿਨਾਂ ਦਿਵਿਆਂਗਾਂ ਨੂੰ ਟਰਾਈ ਸਾਈਕਲ ਦਿੱਤੇ ਗਏ ਹਨ । ਉਨਾਂ ਦੱਸਿਆ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ। ਇਸ ਮੌਕੇ 12 ਮੋਟੋਰਾਈਜਡ ਟਰਾਈਸਾਈਕਲ, 21 ਟਰਾਈ ਸਾਈਕਲ, 9 ਵੀਲ ਚੇਅਰ, 1 ਟੀ:ਐਲ:ਐਮ ਕਿੱਟ, 12 ਸੁਣਨ ਵਾਲੀਆਂ ਮਸ਼ੀਨਾਂ 24 ਬੇਸਾਖੀਆਂ, 13 ਵਾਲਕਿੰਗ ਸਟਿੱਕ, 6 ਵਾਰਕ, 9 ਕੁਸ਼ਨਜ਼ ਅਤੇ 3 ਬਨਾਉਟੀ ਅੰਗ ਵੰਡੇ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਸੂਬੇ ਦੇ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਹਰੇਕ ਵਾਅਦੇ ਨੂੰ ਪੂਰਾ ਕਰ ਰਹੇ ਹਾਂ ਅਤੇ ਕੋਈ ਵੀ ਵਾਅਦਾ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।
ਕੈਂਪ ਦੋਰਾਨ ਸੀਨੀਅਰ ਮੈਡੀਕਲ ਅਫਸਰ ਡਾ: ਮਨਜੀਤ ਸਿੰਘ ਰਟੌਲ ਵੱਲੋਂ ਯੂ:ਡੀ:ਆਈ:ਡੀ ਕਾਰਡ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗਣ ਵਾਲੇ ਕੈਂਪਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ 10 ਲੱਖ ਰੁਪੲੈ ਸਿਹਤ ਬੀਮਾ ਕਾਰਡ ਜਰੂਰ ਬਣਾਉਣ।
ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਨ ਲਈ 7 ਜ਼ਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਅਤੇ 8 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਕੈਂਪ ਲੱਗੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ