ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ
ਤਰਨ ਤਾਰਨ, 06 ਜਨਵਰੀ (ਹਿੰ. ਸ.)। ਨਵੇਂ ਸਾਲ ਦੀ ਆਮਦ ਮੌਕੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਦੇ ਸਮੂਹ ਸਟਾਫ਼ ਵੱਲੋਂ ਅੱਜ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਬਾਬਾ ਸੁੱਖਾ ਸਿੰਘ, ਭਾਈ ਮਲਕੀਤ ਸਿੰਘ ਝਾੜ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ
ਸ਼੍ਰੀ ਸੁਖਮਨੀ ਸਾਹਿਬ ਦੇ ਕਰਵਾਏ ਗਏ ਪਾਠ ਉਪਰੰਤ ਕੀਰਤਨ ਕਰਦਾ ਹੋਇਆ ਕੀਰਤਨੀ ਜੱਥਾ


ਤਰਨ ਤਾਰਨ, 06 ਜਨਵਰੀ (ਹਿੰ. ਸ.)। ਨਵੇਂ ਸਾਲ ਦੀ ਆਮਦ ਮੌਕੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਦੇ ਸਮੂਹ ਸਟਾਫ਼ ਵੱਲੋਂ ਅੱਜ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਬਾਬਾ ਸੁੱਖਾ ਸਿੰਘ, ਭਾਈ ਮਲਕੀਤ ਸਿੰਘ ਝਾੜ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ.ਡੀ.ਐੱਮ ਭਿੱਖੀਵਿੰਡ/ਪੱਟੀ ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਤਹਿਸੀਲਦਾਰ ਤਰਨ ਤਾਰਨ ਗੁਰਪ੍ਰੀਤ ਸਿੰਘ ਢਿਲੋਂ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਹਿੱਸਾ ਲਿਆ।

ਇਸ ਮੌਕੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਇਹ ਨਵਾਂ ਸਾਲ ਹਰ ਇੱਕ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀ, ਖੁਸ਼ਹਾਲੀ ਤੇ ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਬਤੌਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸਾਡੀ ਇਹ ਵੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਅਸੀਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰੀਏ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਲੋਕਾਂ ਦੇ ਕੰਮ ਨਿਯਮਾਂ ਅਤੇ ਮੈਰਿਟ ਦੇ ਅਧਾਰ 'ਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਕੀਤੇ ਜਾਣ।

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ, ਨਾਇਬ ਤਹਿਸੀਲਦਾਰ ਝਬਾਲ ਜਸਵਿੰਦਰ ਸਿੰਘ, ਸਦਰ ਕਾਨੂੰਗੋ ਰਮਨਦੀਪ ਸਿੰਘ ਪੰਨੂ, ਮਨਿੰਦਰ ਸਿੰਘ ਰੀਡਰ, ਸਤਪਾਲ ਸਿੰਘ ਸਟੈਨੋ, ਕਲਰਕ ਜਤਿੰਦਰ ਸਿੰਘ, ਜਸਪਾਲ ਸਿੰਘ, ਅਭਿਸ਼ੇਕ ਕੁਮਾਰ ਤੋਂ ਇਲਾਵਾ ਹੋਰ ਦਫ਼ਤਰੀ ਸਟਾਫ਼ ਅਤੇ ਸੰਗਤ ਵੀ ਹਾਜ਼ਰ ਸੀ।

--------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande