
ਫਿਰੋਜ਼ਪੁਰ, 06 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਬਸੰਤ ਮੇਲੇ ਦੌਰਾਨ ਵੱਖ ਵੱਖ ਪਤੰਗਬਾਜੀ ਮੁਕਾਬਲੇ ਕਰਵਾਏ ਜਾਣੇ ਹਨ ਜਿਸ ਲਈ kitefestivalferozepur.in ਤੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਪੇਚਾ ਮੁਕਾਬਲਾ ਅਤੇ ਸਭ ਤੋਂ ਵੱਡਾ ਪਤੰਗਬਾਜ ਮੁਕਾਬਲਾ ਕਰਵਾਇਆ ਜਾਵੇਗਾ ਅਤੇ ਜੇਤੂਆਂ ਨੂੰ ਆਕਰਸ਼ਕ ਇਨਾਮ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੇਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਸਟਾਲ, ਝੂਲੇ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਆਦਿ ਵੀ ਲਗਾਈਆਂ ਜਾਣਗੀਆਂ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਮੇਲੇ ਸਬੰਧੀ ਅਤੇ ਪਤੰਬਾਜੀ ਮੁਕਾਬਲਿਆਂ ਦੀ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ kitefestivalferozepur.in ਤੇ ਵਿਜਿਟ ਕੀਤਾ ਜਾ ਸਕਦਾ ਹੈ। ਸਮੂਹ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਪਤੰਗਬਾਜੀ ਦੇ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਅਤੇ ਇਸ ਬਸੰਤ ਮੇਲੇ ਵਿੱਚ ਸ਼ਾਮਲ ਹੋਕੇ ਮੇਲੇ ਦੀ ਰੋਣਕ ਵਧਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ