
ਫਾਜ਼ਿਲਕਾ 07 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲ਼ੋ ਦੱਸਿਆ ਗਿਆ ਕਿ ਜਿਲ੍ਹਾ ਟਾਸਕ ਫੋਰਸ ਟੀਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ ਵੱਖ ਥਾਵਾ ਤੇ ਚੈਕਿੰਗ ਕੀਤੀ ਗਈ। ਭੀਖ ਮੰਗਣਾ ਅਤੇ ਬੱਚਿਆ ਤੋ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ। ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ।
ਉਨਾ ਕਿਹਾ ਕਿ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਲ੍ਹਾ ਟਾਸਕ ਫੋਰਸ ਟੀਮ ਵਿਚ ਨਿਸ਼ਾਨ ਸਿੰਘ (ਸ਼ੋਸ਼ਲ ਵਰਕਰ) ਅਤੇ ਅਜੈ ਸ਼ਰਮਾ (ਲੀਗਲ ਕਮ ਪ੍ਰੋਬੇਸ਼ਨ ਅਫਸਰ) ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਸ਼ਾਮਿਲ ਸਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ