ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 8 ਜਨਵਰੀ ਨੂੰ ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾਵੇਗਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਜਨਵਰੀ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 08 ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 8 ਜਨਵਰੀ ਨੂੰ ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾਵੇਗਾ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਜਨਵਰੀ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 08 ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਬਲਿੰਕਿਟ, ਜੀਪਟੋ, ਮਿਲਕਬਾਸਕਿਟ (ਰਿਲਾਇੰਸ), ਏਵੀਰ ਇੰਡਸਟ੍ਰੀਜ਼ ਅਤੇ ਪੀ.ਐਮ.ਸੀ.ਜੀ. ਕੰਪਨੀਆਂ ਵੱਲੋਂ ਡੈਮੋਨਸਟਰੇਟਰ/ਪ੍ਰੋਮੋਟਰ, ਪਿਕਰ, ਪੈਕਰ/ਵਾਰਹਾਊਸ ਐਸੋਸੀਏਟ, ਬਿਜ਼ਨਸ ਡਿਵੈਲਪਮੈਂਟ ਐਕਜ਼ੈਕਿਊਟਿਵ ਲਈ 10ਵੀਂ, 12ਵੀਂ, ਅਤੇ ਗ੍ਰੈਜੂਏਟ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।

ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande