
ਅੰਮ੍ਰਿਤਸਰ, 08 ਜਨਵਰੀ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ /ਮਜ਼ਦੂਰਾਂ ਦੇ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਦੇ ਸਬੰਧ ਵਿੱਚ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਮੌਕੇ ਕੀਤਾ। ਇਸ ਮੌਕੇ ਉਨਾਂ ਨੇ ਸਮੂਹ ਪੰਜਾਬੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਕਿਹਾ ਕਿ ਇਹ ਵਰ੍ਹਾ ਸਾਡੇ ਲਈ ਖੁਸ਼ਹਾਲੀ ਅਤੇ ਵਿਕਾਸ ਲੈ ਕੇ ਆਏ।
ਇਸ ਉਪਰੰਤ ਕੈਬਨਿਟ ਮੰਤਰੀ ਈ.ਟੀ.ਓ. ਨੇ ਪਿੰਡ ਜਾਣੀਆਂ ਦੇ ਜੈਦੀਪ ਸਿੰਘ ਸਪੁੱਤਰ ਕੈਪਟਨ ਸਿੰਘ ਜੰਡਿਆਲਾ ਗੁਰੂ ਜਿਸਦੀ ਕੀ ਜੁਲਾਈ 2025 ਵਿੱਚ ਆਪਣੇ ਘਰ ਵਿੱਚ ਪੱਠੇ ਕੁਤਰਦੇ ਸਮੇਂ ਲੱਤ ਕੱਟੀ ਗਈ ਸੀ ਨੂੰ ਕਿਸਾਨ ਮਜ਼ਦੂਰ ਹਾਦਸਾ ਭਲਾਈ ਯੋਜਨਾ ਤਹਿਤ 48 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਦਿੱਤਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਆਉਂਦੀਆਂ ਵਿਧਾਨਸਭਾ ਚੋਣਾਂ ਦੌਰਾਨ ਅਸੀਂ ਵਿਕਾਸ ਦੇ ਆਧਾਰ ਤੇ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਮੁੜ ਜਿੱਤ ਕੇ ਆਪਣੀ ਸਰਕਾਰ ਬਣਾਵਾਂਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ